ਪਾਣੀ ਦੀ ਦੁਰਵਰਤੋਂ ਰੋਕਣ ਦੀ ਮੰਗ
ਧੂਰੀ ਸ਼ਹਿਰ ਦੇ ਬਾਜ਼ਾਰਾਂ, ਮੁਹੱਲਿਆਂ, ਬਾਈਪਾਸ ਤੋਂ ਇਲਾਵਾ ਹੋਰ ਜਨਤਕ ਥਾਵਾਂ ’ਤੇ ਪਾਣੀ ਦੀ ਦੁਰਵਰਤੋਂ ਹੋ ਰਹੀ ਹੈ। ਇੱਥੇ ਕਈ ਥਾਵਾਂ ’ਤੇ ਟੂਟੀਆਂ ਖੁੱਲ੍ਹੀਆਂ ਦੇਖੀਆਂ ਜਾ ਸਕਦੀਆਂ ਹਨ। ਸ਼ਹਿਰ ਦੇ ਸੀਨੀਅਰ ਸਿਟੀਜ਼ਨ ਹਰਬੰਸ ਸਿੰਘ ਸੋਢੀ, ਕਿਸਾਨ ਆਗੂ ਕਿਰਪਾਲ ਸਿੰਘ ਰਾਜੋਮਾਜਰਾ,...
Advertisement
ਧੂਰੀ ਸ਼ਹਿਰ ਦੇ ਬਾਜ਼ਾਰਾਂ, ਮੁਹੱਲਿਆਂ, ਬਾਈਪਾਸ ਤੋਂ ਇਲਾਵਾ ਹੋਰ ਜਨਤਕ ਥਾਵਾਂ ’ਤੇ ਪਾਣੀ ਦੀ ਦੁਰਵਰਤੋਂ ਹੋ ਰਹੀ ਹੈ। ਇੱਥੇ ਕਈ ਥਾਵਾਂ ’ਤੇ ਟੂਟੀਆਂ ਖੁੱਲ੍ਹੀਆਂ ਦੇਖੀਆਂ ਜਾ ਸਕਦੀਆਂ ਹਨ। ਸ਼ਹਿਰ ਦੇ ਸੀਨੀਅਰ ਸਿਟੀਜ਼ਨ ਹਰਬੰਸ ਸਿੰਘ ਸੋਢੀ, ਕਿਸਾਨ ਆਗੂ ਕਿਰਪਾਲ ਸਿੰਘ ਰਾਜੋਮਾਜਰਾ, ਜੈ ਦੇਵ ਸ਼ਰਮਾ, ਭੋਲਾ ਬਹਿਲ, ਰਾਜਿੰਦਰ ਸਿੰਘ ਤੇ ਰਾਜਿੰਦਰ ਕੁਮਾਰ ਦਾ ਕਹਿਣਾ ਹੈ ਕਿ ਕੁਦਰਤੀ ਸੋਮਿਆਂ ਦੀ ਦੇਖ-ਰੇਖ ਕਰਨਾ ਸਾਰਿਆਂ ਦਾ ਫ਼ਰਜ਼ ਹੈ ਪਰ ਬਿਨਾਂ ਸਖਤੀ ਤੋਂ ਪਾਣੀ ਦੀ ਦੁਰਵਰਤੋਂ ਨਹੀਂ ਰੋਕੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਣੀ ਦੀ ਦੁਰਵਰਤੋਂ ਰੋਕਣ ਲਈ ਸਖਤ ਕਾਨੂੰਨ ਬਣਾਏ। ਬੁੱਧੀਜੀਵੀਆਂ ਦੀ ਮੰਗ ਹੈ ਕਿ ਪਾਣੀ ਦੀ ਦੁਰਵਰਤੋਂ ਰੋਕਣ ਲਈ ਘਰਾਂ, ਦੁਕਾਨਾਂ ਅਤੇ ਜਨਤਕ ਥਾਵਾਂ ’ਤੇ ਲੱਗੀਆਂ ਗੈਰ-ਕਾਨੂੰਨੀ ਲੱਗੀਆਂ ਟੂਟੀਆਂ ਨੂੰ ਬੰਦ ਕੀਤਾ ਜਾਵੇ। ਭਵਿੱਖ ਵਿੱਚ ਘਰਾਂ ਅੰਦਰ ਸਬਮਰਸੀਬਲ, ਕਾਰ ਤੇ ਮੋਟਰਸਾਈਕਲ ਆਦਿ ਧੋਣ ਸਬੰਧੀ ਸ਼ਰਤਾਂ ਨਿਰਧਾਰਤ ਕੀਤੀਆਂ ਜਾਣ। ਇਸ ਸਬੰਧੀ ਕਾਰਜਸਾਧਕ ਅਫ਼ਸਰ ਗੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਦੁਰਵਰਤੋਂ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਉੱਥੇ ਉਲੰਘਣਾ ਕਰਨ ਵਾਲਿਆਂ ’ਤੇ ਕਾਨੂੰਨੀ ਕਾਰਵਾਈ ਅਤੇ ਜੁਰਮਾਨਾ ਕੀਤਾ ਜਾਵੇਗਾ।
Advertisement
Advertisement