ਇਨਕਲਾਬੀ ਕਾਰਕੁਨਾਂ ਦਾ ਹੱਤਿਆ ਬੰਦ ਕਰਨ ਦੀ ਮੰਗ
ਜਮਹੂਰੀ ਫਰੰਟ ਵੱਲੋਂ ਨਕਸਲੀ ਆਗੂਆਂ ਨੂੰ ‘ਮੁਕਾਬਲਿਆਂ’ ਦੇ ਨਾਂ ਹੇਠ ਮਾਰਨ ਦੀ ਨਿੰਦਾ
Advertisement
ਅਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ, ਪ੍ਰੋਫੈਸਰ ਏਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਨੇ 22 ਸਤੰਬਰ ਨੂੰ ਛੱਤੀਸਗਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਜੰਗਲਾਂ ਵਿਚ ਕਥਿਤ ਮੁਕਾਬਲੇ ਵਿਚ ਸੀਪੀਆਈ (ਮਾਓਵਾਦੀ) ਦੇ ਦੋ ਕੇਂਦਰੀ ਕਮੇਟੀ ਮੈਂਬਰਾਂ ਸਤਿਆਨਾਰਾਇਣ ਰੈੱਡੀ ਅਤੇ ਕੇ. ਰਾਮਚੰਦਰ ਰੈੱਡੀ ਨੂੰ ਮਾਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵਜ਼ਾਰਤ ਐਲਾਨੀਆ ਟੀਚੇ ਮਿੱਥ ਕੇ ਆਪਣੀ ਸਿੱਧੀ ਨਿਗਰਾਨੀ ਹੇਠ ਕਤਲੇਆਮ ਕਰਵਾ ਰਹੀ ਹੈ। ਉਨ੍ਹਾਂ ਆਦਿਵਾਸੀਆਂ ਅਤੇ ਹੋਰ ਮਿਹਨਤਕਸ਼ ਵਰਗਾਂ ਦੇ ਨੌਜਵਾਨਾਂ ਨੂੰ ਸਰਕਾਰੀ ਲਸ਼ਕਰਾਂ ’ਚ ਭਰਤੀ ਕਰਕੇ ਆਦਿਵਾਸੀ ਸੰਘਰਸ਼ਾਂ ਵਿਰੁੱਧ ਮੋਹਰੇ ਬਣਾ ਕੇ ਵਰਤਣ ਦਾ ਦੋਸ਼ ਲਾਇਆ। ਆਦਿਵਾਸੀ ਇਲਾਕਿਆਂ ਵਿਚ ਝੂਠੇ ਮੁਕਾਬਲਿਆਂ ਅਤੇ ਹੋਰ ਰੂਪਾਂ ਵਿਚ ਕਤਲੇਆਮ ਬੰਦ ਲਰਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਫੋਰਸਾਂ ਤੁਰੰਤ ਵਾਪਸ ਬੁਲਾਈਆਂ ਜਾਣ, ਕਾਰਪੋਰੇਟ ਹਿਤੈਸ਼ੀ ਆਰਥਕ ਮਾਡਲ ਰੱਦ ਕਰਕੇ ਜਲ-ਜੰਗਲ-ਜ਼ਮੀਨ ਉੱਪਰ ਆਦਿਵਾਸੀ ਲੋਕਾਂ ਦਾ ਕੁਦਰਤੀ ਹੱਕ ਤਸਲੀਮ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਨਤਕ ਅੰਦੋਲਨਾਂ ਨੂੰ ਗ਼ੈਰਕਾਨੂੰਨੀ ਕਰਾਰ ਦੇ ਕੇ ਕੁਚਲਣਾ ਅਤੇ ਹਕੂਮਤ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਉੱਪਰ ਸਵਾਲ ਉਠਾਉਣ ਵਾਲੇ ਚਿੰਤਕਾਂ ਤੇ ਜਮਹੂਰੀ ਕਾਰਕੁਨਾਂ ਨੂੰ ਝੂਠੇ ਕੇਸਾਂ ਤਹਿਤ ਜੇਲ੍ਹੀਂ ਡੱਕਣਾ ਬੰਦ ਕੀਤਾ ਜਾਵੇ।
Advertisement
Advertisement