ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਨੇ ਹੜ੍ਹ ਪੀੜਤਾਂ ਲਈ ਮੁਆਵਜ਼ਾ ਮੰਗਿਆ
ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਲੋਕਾਂ ਦਾ ਵੱਡੀ ਪੱਧਰ ’ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ, ਜਿਸ ਬਾਰੇ ਉਨ੍ਹਾਂ ਨੂੰ ਫੌਰੀ ਰਾਹਤ ਦੀ ਲੋੜ ਹੈ। ਫੈਡਰੇਸ਼ਨ ਮੰਗ ਕਰਦੀ ਹੈ ਕਿ ਹੜ੍ਹਾਂ ਕਾਰਨ ਹੋਈ ਹਰੇਕ ਅਣਕਿਆਸੀ ਮੌਤ ਦਾ ਫੌਰੀ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਬੇ-ਜ਼ਮੀਨੇਂ ਲੋਕਾਂ ਨੂੰ 25 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਫੌਰੀ ਦਿੱਤਾ ਜਾਵੇ। ਇਸੇ ਤਰ੍ਹਾਂ ਹੜ੍ਹਾਂ ਵਿੱਚ ਰੁੜ੍ਹ ਗਈਆਂ ਜਾਂ ਮਾਰੀਆਂ ਗਈਆਂ ਮੱਝਾਂ ਗਾਵਾਂ ਦਾ ਇੱਕ ਲੱਖ ਰੁਪਏ ਪ੍ਰਤੀ ਪਸ਼ੂ ਅਤੇ ਬਾਕੀ ਸਾਰੇ ਪਸ਼ੂਆਂ ਦਾ 20 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਮੁਆਵਜ਼ਾ ਫੌਰੀ ਦਿੱਤਾ ਜਾਵੇ। ਕਿਸਾਨਾਂ ਲਈ ਫਸਲੀ ਬੀਮਾਂ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਫੌਰੀ ਲਾਗੂ ਕੀਤਾ ਜਾਵੇ। ਇਸ ਮੌਕੇ ਡੈਮੋਕੈਟਿਕ ਮੁਲਾਜ਼ਮ ਫੈਡਰੇਸ਼ਨ ਸੰਗਰੂਰ ਜ਼ਿਲ੍ਹਾ ਪ੍ਰਧਾਨ ਮੇਘਰਾਜ, ਜ਼ਿਲ੍ਹਾ ਸਕੱਤਰ ਬੱਬਨਪੁਰ ਸੰਗਰੂਰ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜ਼ਿਲ੍ਹਾ ਸਕੱਤਰ ਅਮਨ ਵਸ਼ਿਸ਼ਟ, ਟੈਕਨੀਕਲ ਮਕੈਨੀਕਲ ਐਂਪਲਾਈਜ਼ ਯੁੂਨੀਅਨ ਦੇ ਸੁੂਬਾਈ ਆਗੂ ਹਰਜੀਤ ਵਾਲੀਆ ਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੁੂਬਾਈ ਆਗੂ ਦਲਜੀਤ ਸਫੀਪੁਰ ਆਦਿ ਮੌਜੂਦ ਸਨ।