ਜਮਹੂਰੀ ਅਧਿਕਾਰ ਸਭਾ ਵੱਲੋਂ ਜਬਰ ਵਿਰੋਧੀ ਰੈਲੀ ’ਚ ਸ਼ਾਮਲ ਹੋਣ ਦਾ ਐਲਾਨ
ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਨੇ 25 ਜੁਲਾਈ ਨੂੰ ਸੰਗਰੂਰ ਵਿੱਚ ਹੋਣ ਵਾਲੀ ਜਬਰ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਅਤੇ ਸਭਾ ਦੇ ਸਾਰੇ ਕਾਡਰ ਨੂੰ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਜਮਹੂਰੀ ਅਧਿਕਾਰ...
Advertisement
ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਨੇ 25 ਜੁਲਾਈ ਨੂੰ ਸੰਗਰੂਰ ਵਿੱਚ ਹੋਣ ਵਾਲੀ ਜਬਰ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਅਤੇ ਸਭਾ ਦੇ ਸਾਰੇ ਕਾਡਰ ਨੂੰ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ, ਮੀਤ ਪ੍ਰਧਾਨ ਬਸੇਸਰ ਰਾਮ, ਸਕੱਤਰ ਕੁਲਦੀਪ ਸਿੰਘ ਅਤੇ ਵਿੱਤ ਸਕੱਤਰ ਮਨਧੀਰ ਸਿੰਘ ਰਾਜੋਮਾਜਰਾ ਨੇ ਦੱਸਿਆ ਪੰਜਾਬ ਵਿੱਚ ਕਿਸਾਨੀ ਲਹਿਰ ਅਤੇ ਕਿਸਾਨਾਂ ਦੇ ਸੰਘਰਸ਼ ਉਪਰ ਜਬਰ ਢਾਹਿਆ ਗਿਆ। ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਮਜ਼ਦੂਰਾਂ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉਪਰ ਅਣਐਲਾਨੀ ਪਾਬੰਦੀ ਲਗਾ ਦਿੱਤੀ ਗਈ, ਜ਼ੁਬਾਨਬੰਦੀ ਦੇ ਵਰਤਾਰੇ ਖ਼ਿਲਾਫ਼ ਸੰਗਰੂਰ ਦੀ ਜਬਰ ਵਿਰੋਧੀ ਰੈਲੀ ਵਿਚ ਹੋਣ ਵਾਲਾ ਵੱਡਾ ਇਕੱਠ ਇਸ ਗੈਰ ਲੋਕਤੰਤਰੀ ਵਰਤਾਰੇ ਦੇ ਪਾਜ ਉਧੇੜੇਗਾ।
Advertisement
Advertisement