ਡੈਮੋਕਰੈਟਿਕ ਟੀਚਰਜ਼ ਫਰੰਟ ਦਾ ਵਫ਼ਦ ਜ਼ਿਲ੍ਹਾ ਖਜ਼ਾਨਾ ਅਫ਼ਸਰ ਨੂੰ ਮਿਲਿਆ
ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਦੀ ਅਗਵਾਈ ਵਿੱਚ ਜ਼ਿਲ੍ਹਾ ਖਜ਼ਾਨਾ ਅਫਸਰ ਬਲਵਿੰਦਰ ਕੌਰ ਨਾਲ ਮੁਲਾਕਾਤ ਕੀਤੀ ਗਈ।
ਡੀ ਟੀ ਐੱਫ ਆਗੂਆਂ ਨੇ 5178 ਅਧਿਆਪਕਾਂ ਦੇ ਏਰੀਅਰ ਦੀ ਅਦਾਇਗੀ ਸਬੰਧੀ ਜ਼ਿਲ੍ਹੇ ਦੇ ਖਜ਼ਾਨਾ ਦਫਤਰਾਂ ਦੀ ਢਿੱਲੀ ਕਾਰਗੁਜ਼ਾਰੀ ’ਤੇ ਰੋਸ ਜ਼ਾਹਰ ਕੀਤਾ। ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਸ ਢਿੱਲੀ ਕਾਰਗੁਜ਼ਾਰੀ ਦਾ ਕਾਰਨ ਮੁੱਖ ਦਫ਼ਤਰ ਤੋਂ ਲੱਗੀ ਰੋਕ ਦੱਸਿਆ ਗਿਆ। ਸ੍ਰੀ ਗਿਰ ਨੇ ਦੱਸਿਆ ਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਅਤੇ ਸੰਗਰੂਰ ਜ਼ਿਲ੍ਹੇ ਦੇ ਕੁੱਲ ਬਲਾਕਾਂ ਵਿਚ ਅਦਾਇਗੀ ਹੋਈਆਂ ਹਨ ਪਰ ਜ਼ਿਲ੍ਹਾ ਖਜ਼ਾਨਾ ਦਫ਼ਤਰ 5178 ਅਧਿਆਪਕਾਂ ਦੇ ਏਰੀਅਰ ਦੀ ਰਕਮ ਖਾਤਿਆਂ ਵਿਚ ਨਹੀਂ ਪਾਈ ਗਈ।
ਇਸ ਦੌਰੈਾਨ ਸੂਬਾ ਆਗੂ ਰਘਵੀਰ ਭਵਾਨੀਗੜ੍ਹ ਅਤੇ ਜ਼ਿਲ੍ਹਾ ਆਗੂ ਅਮਨ ਵਸ਼ਿਸ਼ਟ, ਕਰਮਜੀਤ ਨਦਾਮਪੁਰ , ਕਮਲਜੀਤ ਬਨਭੌਰਾ, ਕੁਲਵੰਤ ਖਨੌਰੀ ,ਦੀਨਾ ਨਾਥ ਨੇ ਐਲਾਨ ਕੀਤਾ ਕਿ ਜੇਕਰ ਇੱਕ ਹਫਤੇ ਦੇ ਸਮੇਂ ਵਿੱਚ ਖਜ਼ਾਨਾ ਦਫਤਰਾਂ ਵੱਲੋਂ ਅਦਾਇਗੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਡੀ ਟੀ ਐਫ ਵੱਲੋਂ ਜ਼ਿਲਾ ਖਜ਼ਾਨਾ ਅਫਸਰ ਦਫਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਜਥੇਬੰਦਕ ਤੌਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੋਨੀ ਘਰਾਟ, ਕਰਮਜੀਤ ਕੌਰ, ਅਮਨਦੀਪ ਕੌਰ, ਜਤਿੰਦਰ ਸਿੰਘ, ਜਸਵਿੰਦਰ ਸਿੰਘ, ਏਕਮ ਸਿੰਘ , ਅਮਨਿੰਦਰ ਸਿੰਘ, ਮੁਹੰਮਦ ਸ਼ਰੀਫ ਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਆਪਕ ਹਾਜ਼ਰ ਸਨ।