ਪੱਤਰ ਪ੍ਰੇਰਕ
ਭਵਾਨੀਗੜ੍ਹ, 28 ਮਈ
ਇੱਥੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਬਲਾਕ ਭਵਾਨੀਗੜ੍ਹ ਦਾ ਚੋਣ ਇਜਲਾਸ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਡੀਐੱਮਐੱਫ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ, ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਿਸ਼ਿਸ਼ਟ, ਖਜ਼ਾਨਚੀ ਸੁਖਪਾਲ ਸਫੀਪੁਰ ਅਤੇ ਰਵਿੰਦਰ ਸਿੰਘ ਦਿੜ੍ਹਬਾ ਦੀ ਨਿਗਰਾਨੀ ਹੇਠ ਕੀਤਾ ਗਿਆ। ਇਜਲਾਸ ਵਿੱਚ ਸਰਬਸੰਮਤੀ ਨਾਲ ਕੁਲਵੰਤ ਸਿੰਘ ਖਨੌਰੀ ਬਲਾਕ ਪ੍ਰਧਾਨ, ਕੰਵਰਜੀਤ ਸਿੰਘ ਜਨਰਲ ਸਕੱਤਰ, ਕਰਮਜੀਤ ਸਿੰਘ ਕੰਧੋਲਾ ਅਤੇ ਲਾਲ ਸਿੰਘ ਮੀਤ ਪ੍ਰਧਾਨ, ਦੀਪਕ ਕੁਮਾਰ ਖਜ਼ਾਨਚੀ, ਏਕਮ ਸਿੰਘ ਪ੍ਰੈਸ ਸਕੱਤਰ, ਸੁਖਦੇਵ ਸਿੰਘ ਬਾਲਦ ਸਹਾਇਕ ਪ੍ਰੈੱਸ ਸਕੱਤਰ, ਦਵਿੰਦਰ ਕੁਮਾਰ ਸਕੱਤਰ ਅਤੇ ਗੁਰਜੀਤ ਸ਼ਰਮਾ ਜੁਆਇੰਟ ਸਕੱਤਰ ਚੁਣੇ ਗਏ। ਇਸ ਤੋਂ ਇਲਾਵਾ 14 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ ਗਈ। ਇਜਲਾਸ ਵਿੱਚ ਹਰਿੰਦਰ ਸਿੰਘ ਅਤੇ ਨਵਲਦੀਪ ਸ਼ਰਮਾ ਦੀ ਰੈਗੂਲਰਾਈਜੇਸ਼ਨ ਅਪਰੈਲ 2020 ਤੋਂ ਰੋਕਣ ਤੇ ਇਨ੍ਹਾਂ ਅਧਿਆਪਕਾਂ ਦੀ ਤਨਖਾਹ ਵੀ ਰੋਕਣ ਦੇ ਵਿਰੋਧ ਵਜੋਂ 29 ਮਈ ਨੂੰ ਬਰਨਾਲਾ ਰੈਲੀ ਵਿੱਚ ਸਮੂਹ ਅਧਿਆਪਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।