ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਰੈਲੀ ਦੀਆਂ ਤਿਆਰੀਆਂ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਬਲਾਕ ਪ੍ਰਧਾਨ ਰਾਜੀਵ ਕੁਮਾਰ ਅਤੇ ਸਕੱਤਰ ਬਲਜਿੰਦਰ ਘੱਗਾ ਦੀ ਅਗਵਾਈ ਵਿੱਚ ਮੀਟਿੰਗ ਗੁਰਦੁਆਰਾ ਗੁਰੂ ਤੇਗ ਬਹਾਦਰ ਪਾਤੜਾਂ ਹੋਈ ਜਿਸ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ 25 ਜੁਲਾਈ ਨੂੰ ਸੰਗਰੂਰ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਅਤੇ...
Advertisement
ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਬਲਾਕ ਪ੍ਰਧਾਨ ਰਾਜੀਵ ਕੁਮਾਰ ਅਤੇ ਸਕੱਤਰ ਬਲਜਿੰਦਰ ਘੱਗਾ ਦੀ ਅਗਵਾਈ ਵਿੱਚ ਮੀਟਿੰਗ ਗੁਰਦੁਆਰਾ ਗੁਰੂ ਤੇਗ ਬਹਾਦਰ ਪਾਤੜਾਂ ਹੋਈ ਜਿਸ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ 25 ਜੁਲਾਈ ਨੂੰ ਸੰਗਰੂਰ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਅਤੇ ਅਧਿਆਪਕਾਂ ਦੀਆਂ ਵਿਭਾਗੀ ਮੰਗਾਂ ਮਸਲਿਆਂ ਤੇ ਚਰਚਾ ਕੀਤੀ। ਮੀਟਿੰਗ ਵਿੱਚ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਸਕੱਤਰ ਜਸਪਾਲ ਖਾਂਗ ਨੇ ਕਿਹਾ ਵੱਖ ਵੱਖ ਕਾਡਰਾਂ ਦੇ ਅਧਿਆਪਕ ਸ਼ਮੂਲੀਅਤ ਕਰਨਗੇ। ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰ ਘੱਗਾ, ਡੀਟੀਐੱਫ ਦੇ ਜ਼ਿਲ੍ਹਾ ਸਕੱਤਰ ਜਸਪਾਲ ਖਾਂਗ, ਜਗਤਾਰ ਰਾਮ, ਬਖਸ਼ੀਸ਼ ਸਿੰਘ, ਦਵਿੰਦਰ ਸਿੰਘ, ਸਤਵਿੰਦਰ ਸਿੰਘ, ਸੁਨੀਲ ਕੁਮਾਰ, ਗੁਰਪ੍ਰੀਤ ਰਸੌਲੀ ਅਤੇ ਗੁਰਪ੍ਰੀਤ ਕੌਰ ਹਾਜ਼ਰ ਸਨ।
Advertisement
Advertisement