ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 25 ਅਪਰੈਲ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਬਲਾਕ ਪੱਧਰੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਡੀਏਪੀ ਖਾਦ ਦੀ ਕੀਮਤ ਵਿੱਚ ਵਾਧਾ ਕਰਕੇ ਕਣਕ ਦੇ ਘੱਟ ਝਾੜ ਕਾਰਨ ਭਾਰੀ ਚਿੰਤਾ ਵਿੱਚ ਡੁੱਬੇ ਕਿਸਾਨਾਂ ਦੇ ਅੱਲੇ ਜ਼ਖਮਾਂ ਤੇ ਲੂਣ ਛਿੜਕਣ ਦੀ ਕੋਝੀ ਹਰਕਤ ਕੀਤੀ ਗਈ ਹੈ। ਉੁਨ੍ਹਾਂ ਇਸ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।