ਡੀ ਸੀ ਕੰਪਲੈਕਸ ਵਿੱਚ ਪ੍ਰਦਰਸ਼ਨ
ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਡੀ ਸੀ ਕੰਪਲੈਕਸ ਵਿਖੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਐਸੋਸੀਏਸ਼ਨ ਦੇ ਕਨਵੀਨਰ ਜਗਦੀਸ਼ ਸ਼ਰਮਾ, ਬਲਵੰਤ ਸਿੰਘ ਢਿੱਲੋਂ, ਮੋਹਨ ਸਿੰਘ ਬਾਵਾ,...
Advertisement
ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵੱਲੋਂ ਡੀ ਸੀ ਕੰਪਲੈਕਸ ਵਿਖੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਐਸੋਸੀਏਸ਼ਨ ਦੇ ਕਨਵੀਨਰ ਜਗਦੀਸ਼ ਸ਼ਰਮਾ, ਬਲਵੰਤ ਸਿੰਘ ਢਿੱਲੋਂ, ਮੋਹਨ ਸਿੰਘ ਬਾਵਾ, ਪ੍ਰਧਾਨ ਸੁਰਿੰਦਰ ਬਾਲੀਆਂ ਅਤੇ ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਸਿਬੀਆ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ 2.59 ਗੁਣਾਂਕ, 16 ਫੀਸਦ ਡੀ ਏ ਦੀਆਂ ਬਕਾਇਆ ਕਿਸ਼ਤਾਂ, ਮੈਡੀਕਲ ਭੱਤੇ ਵਿਚ ਵਾਧਾ ਆਦਿ ਮੰਗਾਂ ਬਾਰੇ ਪੰਜਾਬ ਸਰਕਾਰ ਵਲੋਂ ਚੁੱਪ ਧਾਰ ਰੱਖੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਨਾਦਰਸ਼ਾਹੀ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਮੌਕੇ ਪ੍ਰਿਥੀਪਾਲ ਸਿੰਘ ਪ੍ਰਧਾਨ ਪੁਲੀਸ ਵੈਲਫ਼ੇਅਰ ਐਸੋਸੀਏਸ਼ਨ, ਪਵਨ ਸ਼ਰਮਾਂ ਬਡਰੁੱਖਾ, ਮੇਲਾ ਸਿੰਘ ਪੁੰਨਾਂਵਾਲ, ਸੀਤਾ ਰਾਮ ਨੇ ਵੀ ਸੰਬੋਧਨ ਕੀਤਾ।
Advertisement
Advertisement
×

