ਬਹੁਜਨ ਮੁਕਤੀ ਪਾਰਟੀ ਵੱਲੋਂ ਮੁਜ਼ਾਹਰਾ
ਇੱਥੇ ਬਹੁਜਨ ਮੁਕਤੀ ਪਾਰਟੀ ਪੰਜਾਬ ਵਲੋਂ ਮਹਿਲਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਦੀ ਅਗਵਾਈ ਹੇਠ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਡਾ. ਸੁਖਜਿੰਦਰ ਗਾਗੋਵਾਲੀਆ, ਸੂਬਾ ਮੀਤ ਪ੍ਰਧਾਨ (ਯੂਥ ਵਿੰਗ) ਨੇ ਦੱਸਿਆ ਕਿ ਧਰਨੇ ਦਾ ਮੁੱਖ ਮਕਸਦ ਮੂਲਨਿਵਾਸੀ ਬਹੁਜਨ...
Advertisement
ਇੱਥੇ ਬਹੁਜਨ ਮੁਕਤੀ ਪਾਰਟੀ ਪੰਜਾਬ ਵਲੋਂ ਮਹਿਲਾ ਵਿੰਗ ਦੀ ਸੂਬਾ ਮੀਤ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਦੀ ਅਗਵਾਈ ਹੇਠ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਵਿੱਚ ਡਾ. ਸੁਖਜਿੰਦਰ ਗਾਗੋਵਾਲੀਆ, ਸੂਬਾ ਮੀਤ ਪ੍ਰਧਾਨ (ਯੂਥ ਵਿੰਗ) ਨੇ ਦੱਸਿਆ ਕਿ ਧਰਨੇ ਦਾ ਮੁੱਖ ਮਕਸਦ ਮੂਲਨਿਵਾਸੀ ਬਹੁਜਨ ਸਮਾਜ ਦੇ ਮੌਲਿਕ ਅਤੇ ਸੰਵਿਧਾਨਕ ਹੱਕਾਂ ਲਈ ਅਤੇ ਉਨ੍ਹਾਂ ’ਤੇ ਹੋ ਰਹੇ ਜ਼ੁਲਮ ਦਾ ਵਿਰੋਧ ਕਰਨਾ ਹੈ। ਉਨ੍ਹਾਂ ਮੰਗ ਰੱਖੀ ਕਿ ਦੇਸ਼ ਵਿੱਚ ਓਬੀਸੀ ਦੀ ਜਾਤੀ ਆਧਾਰਿਤ ਜਨਗਣਨਾ ਅਤੇ ਸਾਰੀਆਂ ਜਾਤੀਆਂ ਦੀ ਜਨਗਣਨਾ ਹੋਣੀ ਚਾਹੀਦੀ ਹੈ। ਹਰਪ੍ਰੀਤ ਕੌਰ ਧੂਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੀ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ ਇਸ ਬਾਰੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਹੜ ਪੀੜਤ ਮਜ਼ਦੂਰਾਂ ਤੇ ਕਿਸਾਨਾਂ ਦੀ ਬਾਂਹ ਫੜਨ ਦੀ ਲੋੜ ਹੈ। ਇਸ ਮੌਕੇ ਮਾਸਟਰ ਜਰਨੈਲ ਸਿੰਘ, ਪਰਮਜੀਤ ਸਿੰਘ ਪੰਮਾ, ਹਰਿੰਦਰ ਸਿੰਘ ਬਟੂਹਾ ਤੇ ਪ੍ਰੇਮ ਸਿੰਘ ਸੁਨਾਮ ਆਦਿ ਹਾਜ਼ਰ ਸਨ।
Advertisement
Advertisement