ਪਿੰਡ ਗੰਢੂਆਂ ’ਚ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁਜ਼ਾਹਰਾ

ਪਿੰਡ ਗੰਢੂਆਂ ’ਚ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁਜ਼ਾਹਰਾ

ਪਿੰਡ ਗੰਢੂਆਂ ’ਚ ਰੋਸ ਮੁਜ਼ਾਹਰਾ ਕਰਦੇ ਹੋਏੇ ਮਜ਼ਦੂਰ।

ਰਮੇਸ਼ ਭਾਰਦਵਾਜ

ਲਹਿਰਾਗਾਗਾ, 27 ਨਵੰਬਰ

ਪਿੰਡ ਗੰਢੂਆਂ ਵਿਖੇ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਕਮੇਟੀ ਮੈਂਬਰ ਹਰਭਗਵਾਨ ਸਿੰਘ ਤੇ ਪਿੰਡ ਇਕਾਈ ਪ੍ਰਧਾਨ ਬਹਾਦਰ ਸਿੰਘ ਦੀ ਅਗਵਾਈ ਹੇਠ ਖੇਤ ਮਜ਼ਦੂਰਾਂ ਨੇ ਵੱਡੀ ਗਿਣਤੀ ਇਕੱਠੇ ਹੋ ਕੇ ਪਿੰਡ ਵਿੱਚ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮੁਜ਼ਾਹਰਾਕਾਰੀਆਂ ਨੇ ਨਾਅਰਿਆਂ ਰਾਹੀਂ ਮੰਗ ਕੀਤੀ ਕਿ ਲੋੜਵੰਦ ਮਜ਼ਦੂਰ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਅਲਾਟ ਕਰਨ ਲਈ ਪੰਚਾਇਤਾਂ ਮਤੇ ਪਾਉਣ, ਮਕਾਨ ਬਣਾਉਣ ਲਈ ਪੰਜਾਬ ਸਰਕਾਰ ਪੰਜ ਲੱਖ ਰੁਪਏ ਗਰਾਂਟ ਦਾ ਪ੍ਰਬੰਧ ਕਰੇ, ਗ਼ਰੀਬ ਮਜ਼ਦੂਰ ਪਰਿਵਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਖਤਮ ਕਰਕੇ ਪੁੱਟੇ ਗਏ ਮੀਟਰ ਦੁਬਾਰਾ ਲਾਏ ਜਾਣ, ਮਗਨਰੇਗਾ ਸਕੀਮ ਵਿੱਚੋਂ ਭ੍ਰਿਸ਼ਟਾਚਾਰੀ ਬੰਦ ਕਰ ਕੇ ਸਾਰੇ ਸਾਲ ਦੇ ਕੰਮ ਦਾ ਪ੍ਰਬੰਧ ਕੀਤਾ ਜਾਵੇ, ਦਿਹਾੜੀ ਛੇ ਸੌ ਰੁਪਏ ਕੀਤੀ ਜਾਵੇ ਅਤੇ ਮਨਰੇਗਾ ਦੇ ਰੁਕੇ ਬਕਾਏ ਤੁਰੰਤ ਜਾਰੀ ਕੀਤੇ ਜਾਣ।

ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਲੋੜਵੰਦਾਂ ਲਈ ਪੰਜ-ਪੰਜ ਮਰਲੇ ਪਲਾਟਾਂ ਦੇ ਮਤੇ ਪੰਚਾਇਤਾਂ ਵੱਲੋਂ ਨਾ ਪਾਏ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਬੀਡੀਪੀਓ ਦਫ਼ਤਰ ਸੁਨਾਮ ਵਿੱਚ ਮਜ਼ਦੂਰ ਧਰਨਾ ਦੇਣ ਲਈ ਮਜਬੂਰ ਹੋਣਗੇ। ਆਉਣ ਵਾਲੀ ਬਾਰਾਂ ਦਸੰਬਰ ਨੂੰ ਪੂਰੇ ਪੰਜਾਬ ’ਚ ਤਿੰਨ ਘੰਟਿਆਂ ਲਈ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਨੌਜਵਾਨ ਆਗੂ ਕੁਲਵਿੰਦਰ ਸਿੰਘ ਭੋਲਾ ਸਿੰਘ ਇਸਤਰੀਆਂ ਦੀ ਪ੍ਰਧਾਨ ਜਸਪਾਲ ਕੌਰ ਗੁਲਾਬ ਕੌਰ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All