ਦਸ ਮਹੀਨਿਆਂ ਦੀ ਤਨਖਾਹ ਤੋਂ ਵਾਂਝੇ ਚੌਕੀਦਾਰਾਂ ਵੱਲੋਂ ਥਾਲੀਆਂ ਖੜਕਾ ਕੇ ਮੁਜ਼ਾਹਰਾ

ਦਸ ਮਹੀਨਿਆਂ ਦੀ ਤਨਖਾਹ ਤੋਂ ਵਾਂਝੇ ਚੌਕੀਦਾਰਾਂ ਵੱਲੋਂ ਥਾਲੀਆਂ ਖੜਕਾ ਕੇ ਮੁਜ਼ਾਹਰਾ

ਨਿਜੀ ਪੱਤਰ ਪ੍ਰੇਰਕ

ਸੰਗਰੂਰ, 3 ਦਸੰਬਰ

ਦਸ ਮਹੀਨਿਆਂ ਦੀ ਤਨਖਾਹ ਤੋਂ ਵਾਂਝੇ ਪੇਂਡੂ ਚੌਕੀਦਾਰਾਂ ਵੱਲੋਂ ਅੱਜ ਨੰਗੇ ਧੜ੍ਹ ਖਾਲੀ ਥਾਲੀਆਂ ਖੜਕਾ ਕੇ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ ਕਰਕੇ ਡੀ.ਸੀ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਤੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਦਿਆਂ ਤੁਰੰਤ ਤਨਖਾਹਾਂ ਦਿਵਾਉਣ ਤੇ ਪੇਂਡੂ ਚੌਕੀਦਾਰਾਂ ਨੂੰ ਡੀਸੀ ਰੇਟ ’ਤੇ ਮਿਹਨਤਾਨਾ ਦੇਣ ਸਮੇਤ ਹੋਰ ਮੰਗਾਂ ਹੱਲ ਕਰਨ ਦੀ ਮੰਗ ਕੀਤੀ।

ਆਜ਼ਾਦ ਪੇਂਡੂ ਚੌਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਪੇਂਡੂ ਚੌਕੀਦਾਰ ਬਨਾਸਰ ਬਾਗ ਵਿੱਚ ਇਕੱਠੇ ਹੋਏ ਜਿਥੇ ਨੰਗੇ ਧੜ੍ਹ ਥਾਲੀਆਂ ਖੜਕਾਉਂਦਿਆਂ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਅੱਗੇ ਪੁੱਜੇ ਜਿਥੇ ਰੋਸ ਧਰਨਾ ਦਿੰਦਿਆਂ ਇਸ ਵਿਤਕਰੇਬਾਜ਼ੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ, ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਰੋਪੜ ਤੇ ਸਲਾਹਕਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਸਣੇ ਅਨੇਕਾਂ ਬੁਲਾਰਿਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਪੇਂਡੂ ਚੌਕੀਦਾਰਾਂ ਨੂੰ ਸਿਰਫ਼ 1250 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਦੀ ਹੈ ਤੇ ਇਸ ਨਿਗੂਣੀ ਤਨਖਾਹ ਨਾਲ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਸੰਭਵ ਨਹੀਂ। ਬੜੇ ਦੁੱਖ ਦੀ ਗੱਲ ਹੈ ਕਿ ਨਿਗੂਣੀ ਤਨਖਾਹ ਵੀ ਪਿਛਲੇ ਦਸ ਮਹੀਨਿਆਂ ਤੋਂ ਪੇਂਡੂ ਚੌਕੀਦਾਰਾਂ ਨੂੰ ਨਸੀਬ ਨਹੀਂ ਹੋਈ। ਅਜੋਕੇ ਮਹਿੰਗਾਈ ਦੇ ਦੌਰ ’ਚ ਤਨਖਾਹਾਂ ਤੋਂ ਵਾਂਝੇ ਚੌਕੀਦਾਰਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਤਨਖਾਹਾਂ ਜਾਰੀ ਕਰਾਉਣ ਲਈ ਅਨੇਕਾਂ ਵਾਰ ਪ੍ਰਸ਼ਾਸਨ ਨੂੰ ਮਿਲ ਚੁੱਕੇ ਹਾਂ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਜੇ ਆਪ ਗਰੀਬ ਪਰਿਵਾਰ ’ਚੋਂ ਉਠ ਕੇ ਮੁੱਖ ਮੰਤਰੀ ਬਣੇ ਹੋ ਤਾਂ ਤੁਹਾਨੂੰ ਗਰੀਬ ਲੋਕਾਂ ਦੀਆਂ ਮੁਸ਼ਕਲਾਂ ਦਾ ਵੀ ਪਤਾ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਦੇ ਨਾਂ ਪ੍ਰਸ਼ਾਸ਼ਨ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਪੇਂਡੂ ਚੌਕੀਦਾਰਾਂ ਨੂੰ 10 ਮਹੀਨਿਆਂ ਦੀ ਬਕਾਇਆ ਤਨਖਾਹ ਦੀ ਤੁਰੰਤ ਅਦਾਇਗੀ ਕੀਤੀ ਜਾਵੇ, ਪੇਂਡੂ ਚੌਕੀਦਾਰਾਂ ਨੂੰ ਘੱਟੋ ਘੱਟ ਡੀਸੀ ਰੇਟ ’ਤੇ ਤਨਖਾਹ ਦਿੱਤੀ ਜਾਵੇ।

ਇਸ ਮੌਕੇ ਰਾਮਪਾਲ ਸਿੰਘ ਰੇਤਗੜ੍ਹ, ਗੁਰਤੇਜ ਸਿੰਘ ਸੁਲਤਾਨਪੁਰ, ਬਲਜੀਤ ਸਿੰਘ ਬਡਰੁੱਖਾਂ, ਸੱਤਪਾਲ ਸਿੰਘ ਨੰਗਲ, ਮੇਘ ਰਾਜ ਫਾਜਿਲਕਾ, ਨਰਿੰਦਰ ਸਿੰਘ ਫਾਜ਼ਿਲਕਾ, ਸੁਖਚੈਨ ਸਿੰਘ ਭੂਟਾਲ ਕਲਾਂ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All