ਜਨਤਕ, ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰਾਂ ਖ਼ਿਲਾਫ਼ ਪ੍ਰਦਰਸ਼ਨ

ਮਨੋਜ ਸ਼ਰਮਾ
ਬਠਿੰਡਾ, 3 ਜੁਲਾਈ

ਮੁਲਕ ਦੀਆਂ ਕੋਲਾ ਖਾਣਾਂ ਦੇ ਮਜ਼ਦੂਰਾਂ ਦੀਆਂ ਸਮੂਹ ਟਰੇਡ ਯੂਨੀਅਨਾਂ ਦੁਆਰਾ ਦੇਸ਼ ਭਰ ਦੀਆਂ ਕੋਲਾ ਖਾਣਾਂ ਨੂੰ ਨਿੱਜੀ ਕੰਪਨੀਆਂ ਨੂੰ ਵੇਚਣ ਵਿਰੁੱਧ ਕੀਤੀ ਜਾ ਰਹੀ ਹੜਤਾਲ ਦੀ ਹਮਾਇਤ ਵਿੱਚ ਅੱਜ ਬਠਿੰਡਾ ਦੀਆਂ ਜਨਤਕ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਬਠਿੰਡਾ ਸ਼ਹਿਰ ਦੇ ਸੈਕਟਰੀਏਟ ਸਾਹਮਣੇ ਇਕੱਠੇ ਹੋ ਕੇ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਰੈਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਨੌਜਵਾਨ ਭਾਰਤ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਡੀਟੀਐੱਫ, ਟੀਐੱਸਯੂ ਭੰਗਲ, ਜਲ ਸਪਲਾਈ ਅਤੇ ਸੈਨੀਟੇਸ਼ਨ ਮੁਲਾਜ਼ਮ ਯੂਨੀਅਨ, ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕੌਮ ਜ਼ੋਨ ਬਠਿੰਡਾ ਅਤੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਅਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਦੇ ਆਗੂ ਗੁਰਵਿੰਦਰ ਪੰਨੂ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਕਰੋਨਾ ਸੰਕਟ ਦੇ ਓਹਲੇ ਹੇਠ ਸਰਕਾਰੀ ਮਲਕੀਅਤਾਂ ਨੂੰ ਸਰਮਾੲੇਦਾਰਾਂ ਨੂੰ ਵੇਚਿਆ ਜਾ ਰਿਹਾ ਹੈ ਤੇ ਲੋਕ ਵਿਰੋਧੀ ਆਰਡੀਨੈਂਸ ਲਿਆਂਦੇ ਜਾ ਰਹੇ ਹਨ। ਅੱਜ ਪ੍ਰਦਰਸ਼ਨ ਵਿੱਚ ਜਗਦੇਵ ਸਿੰਘ ਜੋਗੇਵਾਲਾ, ਤੀਰਥ ਸਿੰਘ ਕੋਠਾਗੁਰੂ, ਬਲਜਿੰਦਰ ਸਿੰਘ , ਰੇਸ਼ਮ ਕੁਮਾਰ, ਗੁਰਮੀਤ ਸਿੰਘ ਅਤੇ ਰਾਜ ਕੁਮਾਰ ਨੇ ਸੰਬੋਧਨ ਕੀਤਾ।

 

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕੇਂਦਰੀ ਟਰੇਡ ਯੂਨੀਅਨ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਇਕ ਸਾਂਝੇ ਮੰਚ ਤੋਂ ਮਜਦੂਰ ਮੰਗਾਂ ਤੇ ਹੋਰ ਮਾਮਲਿਆਂ ਨੂੰ ਲੈ ਕੇ ਦੇਸ਼ ਵਿਆਪੀ ਰੋਸ ਦਿਵਸ ਮਨਾਇਆ ਗਿਆ ਹੈ। ਇਥੇ ਕੰਪਨੀ ਬਾਗ ਵਿਖੇ ਰੋਸ ਰੈਲੀ ਕੀਤੀ ਗਈ, ਜਿਸ ਵਿਚ ਮਜਦੂਰ ਜਥੇਬੰਦੀਆਂ ਏਟਕ, ਮਜਦੂਰ ਸਭਾ, ਇੰਟਕ ਅਤੇ ਸੀਟੀਯੂ ਆਦਿ ਸ਼ਾਮਲ ਸਨ। ਇਥੇ ਰੋਸ ਰੈਲੀ ਵਿਚ ਸ਼ਾਮਲ ਹੋਣ ਲਈ ਆਏ ਮਜ਼ਦੂਰ ਰੋਸ ਮਾਰਚ ਕਰਦੇ ਹੋਏ ਆਏ।

ਇਨ੍ਹਾਂ ਵਿਚ ਕਾਰਖਾਨਿਆਂ ਦੇ ਮਜ਼ਦੂਰ, ਭੱਠਾ ਮਜ਼ਦੂਰ, ਪੱਲੇਦਾਰ ਅਤੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਸਨ। ਇਸ ਮੌਕੇ ਸੀਟੀਯੂ ਦੇ ਵਿਜੈ ਮਿਸ਼ਰਾ, ਏਟਕ ਦੇ ਅਮਰਜੀਤ ਸਿੰਘ ਆਸਲ, ਹਿੰਦ ਮਜਦੂਰ ਸਭਾ ਦੇ ਕੁਲਵੰਤ ਸਿੰਘ ਬਾਵਾ, ਇੰਟੈਕ ਦੇ ਸੁਰਿੰਦਰ ਸ਼ਰਮਾ, ਬ੍ਰਹਮਦੇਵ ਸ਼ਰਮਾ, ਜਗਤਾਰ ਸਿੰਘ ਕਰਮਪੁਰਾ, ਬੈਂਕ ਮੁਲਾਜ਼ਮ ਆਗੂ ਰਵੀ ਰਾਜਧਾਨ, ਅਕਵਿੰਦਰ ਕੌਰ, ਲਖਬੀਰ ਸਿੰਘ ਨਿਜ਼ਾਮਪੁਰਾ, ਵਿਜੈ ਕਪੂਰ, ਭੁਪਿੰਦਰ ਸਿੰਘ, ਅਮਰੀਕ ਸਿੰਘ, ਕੇਵਲਜੀਤ ਨੇ ਸੰੰਬੋਧਨ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਵਿਚੋਂ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲਈਆਂ ਜਾਣ, ਤਾਲਾਬੰਦੀ ਦੌਰਾਨ ਦੇ ਸਮੇਂ ਦੀਆਂ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ।ਇਸ ਮੌਕੇ ਸਰਕਾਰ ਅਤੇ ਕਾਲੇ ਕਾਨੂੰਨਾਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਰੈਲੀ ਵਿਚ ਦਸਵਿੰਦਰ ਕੌਰ, ਕਿਰਪਾਲ ਸਿੰਘ, ਸੁਖਵੰਤ ਸਿੰਘ, ਬਲਵਿੰਦਰ ਸਿੰਘ, ਮੋਹਨ ਲਾਲ, ਗੁਰਲਾਲ ਕੌਰ, ਸੰਜੈ ਖੌਸਲਾ, ਦਿਲਬਾਗ ਸਿੰਘ ਤੇ ਹੋਰ ਸ਼ਾਮਲ ਸਨ।

ਭਵਾਨੀਗੜ੍ਹ(ਮੇਜਰ ਸਿੰਘ ਮੱਟਰਾਂ): ਕੇਂਦਰੀ ਟਰੇਡ ਯੂਨੀਅਨ ਅਤੇ ਜਨਤਕ ਜਥੇਬੰਦੀਆਂ ਦੇ ਸੱਦੇ ਤੇ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਵਿਖੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਵੱਲੋਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਧਰਨੇ ਵਿੱਚ ਟੌਲ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਜ਼ਦੂਰਾਂ ਦੇ ਬੁਨਿਆਦੀ ਹੱਕਾਂ ਵਿੱਚ ਬਣੇ ਕਾਨੂੰਨ ਖਤਮ ਕਰ ਦਿੱਤੇ ਹਨ ਅਤੇ ਕਰੋੜਾਂ ਮਜ਼ਦੂਰ ਨੌਕਰੀਆਂ ਤੋਂ ਵਿਹਲੇ ਹੋ ਗਏ ਹਨ। ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਕੌਮੀ ਮੀਤ ਪ੍ਰਧਾਨ ਭੂਪ ਚੰਦ ਚੰਨੋਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All