ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਲਈ ਪ੍ਰਦਰਸ਼ਨ

ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਲਈ ਪ੍ਰਦਰਸ਼ਨ

ਸੰਗਰੂਰ ਡਿਪੂ ਦਾ ਬੱਸ ਅੱਡਾ ਬੰਦ ਕਰਕੇ ਨਾਅਰੇਬਾਜ਼ੀ ਕਰਦੇ ਹੋਏ ਪੀਆਰਟੀਸੀ ਦੇ ਕੱਚੇ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਸਤੰਬਰ

ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਇਥੇ ਪੀਆਰਟੀਸੀ ਡਿਪੂ ਦੇ ਬੱਸ ਸਟੈਂਡ ਨੂੰ ਦੋ ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਤੋਂ ਕੀਤੇ ਵਾਅਦੇ ਅਨੁਸਾਰ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕਰਨ ਦੀ ਮੰਗ ਕੀਤੀ। ਮੁਜ਼ਾਹਰਾਕਾਰੀਆਂ ਨੇ 11, 12 ਅਤੇ 13 ਅਕਤੂਬਰ ਦੀ ਹੜਤਾਲ ਕਰਕੇ ਅਤੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਅੱਜ ਸਵੇਰੇ 10 ਤੋਂ 12 ਵਚ। ਤੱਕ ਦੋ ਘੰਟੇ ਲਈ ਕੱਚੇ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਜਿਸ ਕਾਰਨ ਨਾ ਕੋਈ ਬੱਸ ਅੰਦਰ ਦਾਖਲ ਹੋ ਸਕੀ ਅਤੇ ਨਾ ਹੀ ਅੰਦਰੋਂ ਕੋਈ ਬੱਸ ਬਾਹਰ ਆ ਸਕੀ। ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਜਤਿੰਦਰ ਸਿੰਘ ਗਿੱਲ ਪਰਮਿੰਦਰ ਸਿੰਘ ਟਿੱਬਾ, ਡਿਪੂ ਪ੍ਰਧਾਨ ਜਸਵਿੰਦਰ ਸਿੰਘ ਜੱਸੀ, ਸਕੱਤਰ ਸੁਖਜਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ ’ਤੇ ਸਰਕਾਰ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ। ਪੰਜਾਬ ਸਰਕਾਰ ਦਾ ਸਰਕਾਰੀ ਟਰਾਂਸਪੋਰਟ ਬਚਾਉਣ ਵੱਲ ਧਿਆਨ ਨਹੀਂ ਹੈ, ਕਮਾਈ ਵਾਲੇ ਮਹਿਕਮੇ ਨੂੰ ਬਚਾਉਣ ਅਤੇ ਇਸ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬੱਸਾਂ ਦੀ ਗਿਣਤੀ ਵਧਾਉਣ ਵੱਲ ਧਿਆਨ ਨਾ ਦੇਣਾ ਸਾਬਤ ਕਰਦਾ ਹੈ ਕਿ ਨਵੇਂ ਮੁੱਖ ਮੰਤਰੀ ਵੱਲੋਂ ਹੜਤਾਲ ਦੇ ਅਲਟੀਮੇਟਮ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 14 ਸਤੰਬਰ 2021 ਨੂੰ ਮੀਟਿੰਗ ਦੌਰਾਨ ਲਏ ਫੈਸਲੇ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਾਲ ਮਟੋਲ ਨਹੀਂ ਕਰਨੀ ਚਾਹੀਦੀ। ਉਨ੍ਹਾਂ ਐਲਾਨ ਕੀਤਾ ਕਿ 28 ਸਤੰਬਰ ਨੂੰ ਕੱਚੇ ਮੁਲਾਜ਼ਮ ਬਰਨਾਲਾ ਵਿਖੇ ਹੋਣ ਵਾਲੀ ਸਾਮਰਾਜ ਵਿਰੋਧੀ ਕਾਨਫਰੰਸ ਵਿਚ ਸ਼ਮੂਲੀਅਤ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All