ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟੂਟੀਆਂ ’ਚ ਦੂਸ਼ਿਤ ਪਾਣੀ ਆਉਣ ’ਤੇ ਮੁਹੱਲਾ ਵਾਸੀਆਂ ਵੱਲੋਂ ਪ੍ਰਦਰਸ਼ਨ

ਨਗਰ ਕੌਂਸਲ ਅਧਿਕਾਰੀ ਨੇ ਤੁਰੰਤ ਮਸਲਾ ਹੱਲ ਕਰਵਾਉਣ ਦਾ ਦਿੱਤਾ ਭਰੋਸਾ
ਸੁਨਾਮ ਦੀ ਰੇਗਰ ਬਸਤੀ ਵਿੱਚ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਲੋਕ।
Advertisement

ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ

Advertisement

ਇੱਥੋਂ ਦੇ ਵਾਰਡ ਨੰਬਰ 19 ਦੀ ਰੇਗਰ ਬਸਤੀ ਦੇ ਵਾਸੀਆਂ ਨੇ ਘਰਾਂ ਦੀਆਂ ਟੂਟੀਆਂ ਵਿੱਚ ਗੰਦਾ ਪਾਣੀ ਆਉਣ ਨੂੰ ਲੈ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਸ਼ਾਸਨ ਨੂੰ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ। ਇਕੱਠੇ ਹੋਏ ਮੁਹੱਲਾ ਨਿਵਾਸੀਆਂ ਨੇ ਦੀਪਕ ਕੁਮਾਰ ਦੀ ਅਗਵਾਈ ਹੇਠ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਦਵਿੰਦਰ ਸਿੰਘ ਬਿੱਟੂ ਅਤੇ ਭੁਪਿੰਦਰ ਸਿੰਘ ਬੱਬੀ ਨੇ ਕਿਹਾ ਕਿ ਪਿਛਲੇ ਕਰੀਬ ਦਸ ਦਿਨਾਂ ਤੋਂ ਨਗਰ ਕੌਂਸਲ ਸੁਨਾਮ ਦੀ ਟੈਂਕੀ ਵਿੱਚੋਂ ਦੂਸ਼ਿਤ ਪਾਣੀ ਘਰਾਂ ਵਿੱਚ ਸਪਲਾਈ ਹੋ ਰਿਹਾ ਹੈ ਜੋ ਕਿ ਬਿਲਕੁਲ ਵੀ ਪੀਣ ਯੋਗ ਨਹੀਂ ਹੈ। ਪਾਣੀ ਵਿੱਚ ਬਦਬੂ ਆ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਇਸ ਸਬੰਧੀ ਉਹ ਨਗਰ ਕੌਂਸਲ ਦੇ ਅਧਿਕਾਰੀਆਂ ਕੋਲ ਕਈ ਵਾਰ ਗੁਹਾਰ ਲਾ ਚੁੱਕੇ ਹਨ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਅਤੇ ਬਸਤੀ ਵਾਸੀ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦੀ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।

ਇਸ ਸਬੰਧੀ ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਕਾਰਜਸਾਧਕ ਅਫ਼ਸਰ ਬਾਲ ਕ੍ਰਿਸ਼ਨ ਨੇ ਕਿਹਾ ਕਿ ਇਹ ਮਾਮਲਾ ਹੁਣੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਸਮੱਸਿਆ ਦੇ ਹੱਲ ਲਈ ਮੁਲਾਜ਼ਮਾਂ ਨੂੰ ਭੇਜਿਆ ਜਾ ਰਿਹਾ ਹੈ। ਇਸ ਮੌਕੇ ਸੁਸ਼ੀਲ ਕੁਮਾਰ, ਬਾਦਲ ਸਿੰਘ, ਦਰਸ਼ਨ ਸਿੰਘ, ਬੁੱਧ ਸਿੰਘ, ਸੰਤੋਸ਼ ਰਾਣੀ, ਮਿੱਠੂ ਰਾਣੀ ਅਤੇ ਨੀਤਾ ਰਾਣੀ ਮੌਜੂਦ ਸਨ।

Advertisement
Show comments