ਇਨਸਾਫ਼ ਲਈ ਪ੍ਰਦਰਸ਼ਨ 6 ਨੂੰ
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਮੌਕੇ ਡਿਊਟੀ ’ਤੇ ਜਾਂਦਿਆਂ ਸੜਕ ਹਾਦਸੇ ’ਚ ਜ਼ਖ਼ਮੀ ਹੋਈ ਐਸੋਸੀਏਟ ਅਧਿਆਪਕਾ ਰਾਜਵੀਰ ਕੌਰ ਦੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸਾਰ ਨਾ ਲੈਣ ਅਤੇ ਉਸਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਦੀ ਅਹਿਮ...
Advertisement
ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਮੌਕੇ ਡਿਊਟੀ ’ਤੇ ਜਾਂਦਿਆਂ ਸੜਕ ਹਾਦਸੇ ’ਚ ਜ਼ਖ਼ਮੀ ਹੋਈ ਐਸੋਸੀਏਟ ਅਧਿਆਪਕਾ ਰਾਜਵੀਰ ਕੌਰ ਦੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸਾਰ ਨਾ ਲੈਣ ਅਤੇ ਉਸਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ। ਇਸ ਵਿੱਚ ਡੀ ਟੀ ਐੱਫ ਦੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਦਾਤਾ ਨਮੋਲ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਸਰਬਜੀਤ ਸਿੰਘ, ਐੱਸ ਸੀ/ਬੀ ਸੀ ਅਧਿਆਪਕ ਯੂਨੀਅਨ ਦੇ ਆਗੂ ਬਲਜੀਤ ਸਿੰਘ, ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਦੀਪ ਸ਼ਰਮਾ, ਡੀ ਟੀ ਐੱਫ ਸਬੰਧਿਤ (ਡੀ ਐੱਮ ਐੱਫ) ਦੇ ਸੁਖਵਿੰਦਰ ਗਿਰ, ਕਮਲਜੀਤ ਤੇ ਦੀਨਾਨਾਥ ਆਦਿ ਸ਼ਾਮਲ ਹੋਏ। ਜਥੇਬੰਦੀਆਂ ਨੇ ਅੱਜ ਮੀਟਿੰਗ ਵਿੱਚ ਫੈਸਲਾ ਕੀਤਾ ਕਿ ਰਾਜਬੀਰ ਨੂੰ ਇਨਸਾਫ਼ ਦਿਵਾਉਣ ਲਈ 6 ਜਨਵਰੀ ਨੂੰ ਡੀ ਸੀ ਦਫ਼ਤਰ ਅੱਗੇ ਮੁਜਾਹਰਾ ਕੀਤਾ ਜਾਵੇਗਾ
Advertisement
Advertisement
×

