ਟੌਲ ਪਲਾਜ਼ਾ ਵੱਲੋਂ ਹਟਾਏ ਮੁਲਾਜ਼ਮਾਂ ਦੇ ਹੱਕ ਵਿੱਚ ਮੁਜ਼ਾਹਰਾ

ਟੌਲ ਪਲਾਜ਼ਾ ਵੱਲੋਂ ਹਟਾਏ ਮੁਲਾਜ਼ਮਾਂ ਦੇ ਹੱਕ ਵਿੱਚ ਮੁਜ਼ਾਹਰਾ

ਮਾਝੀ ਦੇ ਟੌਲ ਪਲਾਜ਼ਾ ’ਤੇ ਧਰਨਾ ਦਿੰਦੇ ਹੋਏ ਜਥੇਬੰਦੀਆਂ ਦੇ ਆਗੂ।- ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 22 ਸਤੰਬਰ

ਨਾਭਾ ਰੋਡ ’ਤੇ ਲੱਗੇ ਮਾਝੀ ਟੌਲ ਪਲਾਜਾ ਟੀਸੀਆਈ ਐਲ ਕੰਪਨੀ ਦੇ ਵਰਕਰਾਂ ਨੇ ਧਰਨੇ ਦੌਰਾਨ ਰੋਸ ਪ੍ਰਦਰਸ਼ਨ ਕਰਕੇ ਟੌਲ ਪਲਾਜਾ ਵਹੀਕਲ ਚਾਲਕਾਂ ਲਈ ਫਰੀ ਕੀਤਾ। ਇਸ ਦੌਰਾਨ ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ ਅਤੇ ਮਾਲਵਾ ਜ਼ੋਨ ਦੇ ਟੌਲ ਪਲਾਜਾ ਵਰਕਰਾਂ ਨੇ ਹਿੱਸਾ ਲਿਆ। ਵਰਕਰਾਂ ਨੇ ਰੋਸ ਪ੍ਰਦਰਸ਼ਨ ਮੌਕੇ ਕਿਹਾ ਕਿ ਟੌਲ ਪਲਾਜਾ ਕੰਪਨੀ ਟੀਸੀਆਈ ਐਲ ਮੈਨੇਜਮੈਂਟ ਸ਼ਰ੍ਹੇਆਮ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ। ਲੰਮੇ ਸਮੇਂ ਤੋਂ ਉਨ੍ਹਾਂ ਦੇ ਵਰਕਰਾਂ ਦੇ ਲੱਖਾਂ ਰੁਪਏ ਬਕਾਏ ਦੀ ਅਦਾਇਗੀ ਨਹੀਂ ਕੀਤੀ ਗਈ। ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿੱਤੀਆਂ ਗਈਆਂ। ਬਕਾਏ ਮੰਗਣ ਵਾਲੇ ਵਰਕਰਾਂ ਨੂੰ ਜਬਰੀ ਨੌਕਰੀਓਂ ਹਟਾਉਣ ਦੇ ਫਰਮਾਨ ਜਾਰੀ ਕਰ ਦਿੱਤੇ ਗਏ ਤੇ ਬਾਹਰੀ ਸਟੇਟਾਂ ਤੋਂ ਵਰਕਰ ਲਿਆ ਕੇ ਲੋਕਲ ਪੰਜਾਬੀ ਵਰਕਰਾਂ ਨੂੰ ਹਟਾਇਆ ਜਾ ਰਿਹਾ ਹੈ। 10 ਸਾਲਾਂ ਤੋਂ ਨੌਕਰੀ ਕਰ ਰਹੇ ਵਰਕਰਾਂ ਨੂੰ ਕਰੋਨਾ ਦੀ ਆੜ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਟੌਲ ਪਲਾਜਾ ਵਰਕਰਜ਼ ਯੂਨੀਅਨ ਆਗੂਆਂ ਨੇ ਕਿਹਾ ਕਿ ਜੇ ਟੌਲ ਪਲਾਜਾ ਕੰਪਨੀ ਵਰਕਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੁਹਿਰਦ ਨਹੀਂ ਹੁੰਦੀ ਤਾਂ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।  ਇਸ ਮੌਕੇ ਪੱਲੇਦਾਰ ਮਜ਼ਦੂਰ ਦਲ ਦੇ ਪ੍ਰਧਾਨ ਰਾਮ ਸਿੰਘ ਮੱਟਰਾਂ, ਆਪ ਆਗੂ ਨਰਿੰਦਰ ਕੌਰ ਭਰਾਜ, ਗੁਰਤੇਜ ਸਿੰਘ ਝਨੇੜੀ ਸਾਬਕਾ ਪ੍ਰਧਾਨ, ਸੁਖਦੇਵ ਸਿੰਘ ਬਾਲਦ ਕਲਾਂ ਜਰਨਲ ਸਕੱਤਰ ਬੀਕੇਯੂ ਡਕੌਂਦਾ, ਨਛੱਤਰ ਸਿੰਘ ਝਨੇੜੀ ਸੀਨੀਅਰ ਮੀਤ ਪ੍ਰਧਾਨ ਬੀਕੇਯੂ, ਡਕੌਂਦਾ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All