ਪੰਚਾਂ-ਸਰਪੰਚਾਂ ਵੱਲੋਂ ਸੰਗਰੂਰ ’ਚ ਮੁਜ਼ਾਹਰਾ : The Tribune India

ਪੰਚਾਂ-ਸਰਪੰਚਾਂ ਵੱਲੋਂ ਸੰਗਰੂਰ ’ਚ ਮੁਜ਼ਾਹਰਾ

ਪੰਚਾਂ-ਸਰਪੰਚਾਂ ਵੱਲੋਂ ਸੰਗਰੂਰ ’ਚ ਮੁਜ਼ਾਹਰਾ

ਸੰਗਰੂਰ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਪੰਜਾਬ ਭਰ ਤੋਂ ਆਏ ਪੰਚ-ਸਰਪੰਚ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਸਤੰਬਰ

ਪੰਚਾਇਤ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਰਾਜ ਭਰ ਦੇ ਹਜ਼ਾਰਾਂ ਪੰਚਾਂ-ਸਰਪੰਚਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਆਵਾਜਾਈ ਠੱਪ ਕਰ ਕੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਤੇ ਸਰਕਾਰ ਉੱਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ। ਕੌਮੀ ਮਾਰਗ ਸੱਤ ਦੇ ਪਟਿਆਲਾ ਬਾਈਪਾਸ ਓਵਰਬ੍ਰਿਜ ਨੇੜੇ ਇਕੱਠੇ ਹੋਏ ਪੰਚਾਂ-ਸਰਪੰਚਾਂ ਨੇ ਪਹਿਲਾਂ ਮੁੱਖ ਮੰਤਰੀ ਕੋਠੀ ਵੱਲ ਰੋਸ ਮਾਰਚ ਕੀਤਾ ਤੇ ਫਿਰ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰਵਿੰਦਰ ਰਿੰਕੂ, ਮਾਲਵਾ ਜ਼ੋਨ ਦੇ ਪ੍ਰਧਾਨ ਜਸਵੀਰ ਜੱਸੀ ਲੌਂਗੋਵਾਲੀਆ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਆਪਣੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਨਾ ਕਰਵਾਈ ਗਈ ਤਾਂ ਉਹ ਅੱਗੇ ਵਧਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤ ਯੂਨੀਅਨ ਦੀ 6 ਅਕਤੁੂਬਰ ਨੂੰ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਤੈਅ ਕਰਵਾਈ, ਜਿਸ ਮਗਰੋਂ ਪੰਚਾਂ-ਸਰਪੰਚਾਂ ਨੇ ਪ੍ਰਦਰਸ਼ਨ ਖਤਮ ਕਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All