ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਬਹਾਲ ਕਰਨ ਲਈ ਧਰਨਾ

ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਬਹਾਲ ਕਰਨ ਲਈ ਧਰਨਾ

ਸਰਕਾਰੀ ਹਸਪਤਾਲ ਧੂਰੀ ਦੇ ਬਾਹਰ ਧਰਨਾ ਦਿੰਦੇ ਹੋਏ ਲੋਕ।

ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ

ਧੂਰੀ, 23 ਨਵੰਬਰ

ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਨ੍ਹਾਂ ਸਰਕਾਰੀ ਸੇਵਾਵਾਂ ਨੂੰ ਸ਼ੁਰੂ ਕਰਵਾਉਣ ਲਈ ਅੱਜ ਆਮ ਆਦਮੀ ਪਾਰਟੀ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਜਿਵੇਂ ਕਿਸਾਨ ਮੁਕਤੀ ਮੋਰਚਾ ਪੰਜਾਬ, ਕਿਸਾਨ ਯੂਨੀਅਨ (ਉਗਰਾਹਾਂ), ਕਿਰਤੀ ਕਿਸਾਨ ਯੂਨੀਅਨ ਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਆਗੂਆਂ ਨੇ ਕਿਹਾ ਕਿ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀਆਂ 19 ਆਸਾਮੀਆਂ ਹੋਣ ਦੇ ਬਾਵਜੂਦ ਸਿਰਫ਼ ਦੋ ਹੀ ਡਾਕਟਰ ਹਾਜ਼ਰ ਹੁੰਦੇ ਹਨ। ਇਸ ਗੰਭੀਰ ਸਥਿਤੀ ਲਈ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਧੂਰੀ ਦਾ ਸਰਕਾਰੀ ਹਸਪਤਾਲ ਪੰਜਾਬ ਦਾ ਪਹਿਲਾ ਅਜਿਹਾ ਹਸਪਤਾਲ ਹੈ ਜਿੱਥੇ ਰਾਤ ਨੂੰ ਐਮਰਜੈਂਸੀ ਸੇਵਾਵਾਂ ਆਮ ਲੋਕਾਂ ਨੂੰ ਨਹੀਂ ਮਿਲਦੀਆਂ ਤੇ ਲੋਕ ਆਪਣੇ ਇਲਾਜ ਲਈ ਨਿੱਜੀ ਹਸਪਤਾਲਾਂ ਵਿੱਚ ਜਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਬਹਾਲ ਤੇ ਸਰਕਾਰੀ ਡਾਕਟਰਾਂ ਦੀ ਘਾਟ ਨੂੰ ਦੂਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਮੌਕੇ ‘ਆਪ’ ਆਗੂ ਰਾਜਵੰਤ ਸਿੰਘ ਗੁੱਲੀ, ਡਾ. ਅਨਵਰ ਭਸੋੜ, ਅਮਰੀਕ ਕਾਂਝਲਾ, ਮੇਜਰ ਸਿੰਘ ਪੁੰਨਾਵਲ ਤੇ ਕਿਰਪਾਲ ਸਿੰਘ ਰਾਜੋਮਾਜਰਾ ਆਦਿ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।

ਧਰਨੇ ਵਿੱਚ ਧੂਰੀ ਦੇ ਤਹਿਸੀਲਦਾਰ ਪਰੋਬਚੰਦਰ ਪਹੁੰਚੇ। ਉਨ੍ਹਾਂ ਸਰਕਾਰੀ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਤੁਰੰਤ ਸ਼ੁਰੂ ਕਰਵਾਉਣ ਤੋਂ ਬਾਅਦ ਧਰਨਾ ਸਮਾਪਤ ਕਰਵਾਇਆ। ਉੱਧਰ, ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਜਲਦੀ ਹੀ ਡਾਕਟਰਾਂ ਦੀ ਘਾਟ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਨਾਲ ਗੱਲਬਾਤ ਹੋ ਚੁੱਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All