ਟਰੱਕ ਅਪਰੇਟਰਾਂ ਵੱਲੋਂ ਸੜਕਾਂ ਠੱਪ ਕਰ ਕੇ ਮੁਜ਼ਾਹਰੇ

ਟਰੱਕ ਅਪਰੇਟਰਾਂ ਵੱਲੋਂ ਸੜਕਾਂ ਠੱਪ ਕਰ ਕੇ ਮੁਜ਼ਾਹਰੇ

ਘਨੌਰ ਦੇ ਨਹਿਰੀ ਪੁਲ ’ਤੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੰਦੇ ਹੋਏ ਟਰੱਕ ਅਪਰੇਟਰ।-ਫੋਟੋ: ਮਰਦਾਂਪੁਰ

ਨਿਜੀ ਪੱਤਰ ਪ੍ਰੇਰਕ

ਸੰਗਰੂਰ, 3 ਦਸੰਬਰ

ਟਰੱਕ ਅਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਟਰੱਕ ਯੂਨੀਅਨ ਅੱਗੇ ਸੰਗਰੂਰ-ਸੁਨਾਮ ਸੜਕ ਉਪਰ ਤਿੰਨ ਘੰਟੇ ਰੋਸ ਧਰਨਾ ਦਿੱਤਾ ਗਿਆ। ਟਰੱਕ ਅਪਰੇਟਰਾਂ ਵਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਂ ਇੱਕ ਮੰਗ ਪੱਤਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸੌਂਪਿਆ ਗਿਆ। ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨਾਂ ਗੁਰਮੀਤ ਸਿੰਘ ਕਾਕਾ ਤੇ ਕੁਲਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਟਰੱਕ ਅਪਰੇਟਰਾਂ ਦੀਆਂ ਮੰਗਾਂ ਲਟਕ ਰਹੀਆਂ ਹਨ ਤੇ ਟਰੱਕ ਯੂਨੀਅਨਾਂ ਭੰਗ ਹੋਣ ਕਾਰਨ ਅਪਰੇਟਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਧੂਰੀ (ਨਿੱਜੀ ਪੱਤਰ ਪ੍ਰੇਰਕ) ਦੀ ਟਰੱਕ ਅਪਰੇਟਰ ਐਸੋਸੀਏਸ਼ਨ ਧੂਰੀ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਧੂਰੀ-ਲੁਧਿਆਣਾ ਮੁੱਖ ਮਾਰਗ ਜਾਮ ਕਰਕੇ ਰੋਸ ਪ੍ਰਗਟ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਗਮਧੂਰ ਸਿੰਘ ਜਵੰਧਾ ਭਸੌੜ, ਜਗਜੀਤ ਸਿੰਘ ਰਾਏ ਸਾਬਕਾ ਪ੍ਰਧਾਨ, ਕਮਲ ਧੂਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਟਰੱਕ ਯੂਨੀਅਨਾਂ ਨੂੰ ਜਲਦ ਬਹਾਲ ਕਰੇ, ਛੋਟੇ ਟਰੱਕ ਅਪਰੇਟਰਾਂ ਦੀ ਫਾਈਨਾਂਸਰਾਂ ਵੱਲੋਂ ਲੁੱਟ ਬੰਦ ਕਰਵਾਈ ਜਾਵੇ ਤੇ ਬਣਦੇ ਕਿਰਾਏ ਦੇ ਰੇਟ ਦਿੱਤੇ ਜਾਣ।

ਸਮਾਣਾ (ਨਿੱਜੀ ਪੱਤਰ ਪ੍ਰੇਰਕ) ਭੰਗ ਕੀਤੀਆਂ ਟਰੱਕ ਯੂਨੀਅਨਾਂ ਨੂੰ ਮੁੜ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਟਰੱਕ ਯੂਨੀਅਨ ਤੇ ਦੀ ਕਿਸਾਨ ਮਿੰਨੀ ਟਰੱਕ ਯੂਨੀਅਨ ਦੇ ਵੱਡੀ ਗਿਣਤੀ ਟਰੱਕ ਆਪਰੇਟਰਾਂ ਨੇ ਇਥੇ ਬੰਦਾ ਸਿੰਘ ਬਹਾਦਰ ਚੌਕ ’ਚ ਧਰਨਾ ਦਿੱਤਾ। ਯੂਨੀਅਨ ਪ੍ਰਧਾਨ ਗੁਰਬਚਨ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ ਆਦਿ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ’ਚ ਟਰੱਕ ਯੂਨੀਅਨਾਂ ਭੰਗ ਕਰਕੇ ਲੱਖਾਂ ਗਰੀਬ ਟਰੱਕ ਅਪਰੇਟਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁੱਖੇ ਮਰਨ ਲਈ ਛੱਡ ਦਿੱਤਾ ਸੀ। ਉਨ੍ਹਾਂ ਕਿਹਾ ਕਿ ਯੂਨੀਅਨਾਂ ਦੇ ਭੰਗ ਹੋਣ ਕਾਰਨ ਟਰੱਕ ਅਪਰੇਟਰਾਂ ਦਾ ਕੰਮ ਬੁਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ।

ਘਨੌਰ (ਪੱਤਰ ਪ੍ਰੇਰਕ) ਦੀ ਟਰੱਕ ਅਪਰੇਟਰਜ਼ ਯੂਨੀਅਨ ਘਨੌਰ ਦੇ ਸੱਦੇ ’ਤੇ ਸੈਂਕੜੇ ਟਰੱਕ ਅਪਰੇਟਰਾਂ ਵੱਲੋਂ ਯੂਨੀਅਨ ਆਗੂਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਅਮਰੀਕ ਸਿੰਘ ਸਿੱਧੂ, ਸੁਖਵਿੰਦਰ ਸਿੰਘ ਆਦਿ ਦੀ ਸਾਂਝੀ ਅਗਵਾਈ ਹੇਠ ਟਰੱਕ ਯੂਨੀਅਨਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਘਨੌਰ- ਸ਼ੰਭੂ ਰੋਡ ’ਤੇ ਭਾਖੜਾ ਦੀ ਨਰਵਾਣਾ ਬ੍ਰਾਂਚ ਨਹਿਰ ਦੇ ਪੁਲ ’ਤੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਆਖਿਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੁਝ ਸਾਲ ਪਹਿਲਾਂ ਪੰਜਾਬ ਦੀਆਂ ਟਰੱਕ ਯੂਨੀਅਨਾਂ ਭੰਗ ਕਰ ਦਿੱਤੀਆਂ ਸਨ। ਜਿਸ ਕਾਰਨ ਟਰੱਕ ਅਪਰੇਟਰਾਂ ਦੇ ਕਾਰੋਬਾਰ ਨੂੰ ਭਾਰੀ ਢਾਹ ਲੱਗੀ ਹੈ ਤੇ ਉਨ੍ਹਾਂ ਵਿੱਚ ਸਰਕਾਰ ਪ੍ਰਤੀ ਤਿੱਖਾ ਰੋਸ ਹੈ।

ਅਮਰਗੜ੍ਹ (ਪੱਤਰ ਪ੍ਰੇਰਕ) ਟਰੱਕ ਅਪਰੇਟਰਾਂ ਨੇ ਆਪਣੀਆਂ ਮੰਗਾਂ ਸਬੰਧੀ ਦਾਣਾ ਮੰਡੀ ਨਜ਼ਦੀਕ ਧਰਨਾ ਲਾ ਕੇ ਮਾਲੇਰਕੋਟਲਾ ਪਟਿਆਲਾ ਸੜਕ ਜਾਮ ਕਰਕੇ ਕਾਂਗਰਸ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਇਸ ਮੌਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਪਲਵਿੰਦਰ ਸਿੰਘ ਚੰਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਟਰੱਕ ਯੂਨੀਅਨਾਂ ਭੰਗ ਕਰ ਦਿੱਤੀਆਂ ਤੇ ਢੁਆਈ ਦੇ ਰੇਟ ਘਟਾ ਕੇ 1200 ਰੁਪਏ ਕਰ ਦਿੱਤੇ ਸੀ। ਪਾਤੜਾਂ (ਪੱਤਰ ਪ੍ਰੇਰਕ) ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਭੰਗ ਕੀਤੀਆਂ ਗਈਆਂ ਟਰੱਕ ਯੂਨੀਅਨਾਂ ਦੀ ਬਹਾਲੀ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਟਰੱਕ ਯੂਨੀਅਨ ਪਾਤੜਾਂ ਵੱਲੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ’ਤੇ ਰੋਹ ਭਰਪੂਰ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਲਹਿਰਾਗਾਗਾ (ਪੱਤਰ ਪ੍ਰੇਰਕ) ਅੱਜ ਇਥੇ ਦੀ ਜਨਤਾ ਟਰੱਕ ਅਪਰੇਟਰਜ਼ ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ ਠੇਕੇਦਾਰ ਦੀ ਅਗਵਾਈ ’ਚ ਅਪਰੇਟਰਾਂ ਨੇ ਘੱਗਰ ਬ੍ਰਾਂਚ ਨਹਿਰ ਦੇ ਪੁਲ ’ਤੇ ਜਾਖਲ-ਲਹਿਰਾਗਾਗਾ-ਸੁਨਾਮ ਮੁੱਖ ਸੜਕ ’ਤੇ ਧਰਨਾ ਤੇ ਟਰੱਕ ਖੜ੍ਹੇ ਕਰਕੇ ਆਵਾਜਾਈ ਠੱਪ ਕੀਤੀ। ਸੜਕੀ ਜਾਮ ਕਰਕੇ ਪੁਲੀਸ ਨੂੰ ਵਾਇਆ ਗਾਗਾ-ਕੋਟੜਾ ਪੁਲ ਰਾਹੀਂ ਆਵਾਜਾਈ ਨੂੰ ਚਲਾਉਣ ਲਈ ਦੋਵੇਂ ਪਾਸੇ ਕਰਮਚਾਰੀ ਤਾਇਨਾਤ ਕਰਨੇ ਪਏ। ਇਸ ਮੌਕੇ ਟਰੱਕ ਅਪਰੇਟਰਾਂ ਨੇ ਟਰੱਕ ਯੂਨੀਅਨ ਦੀ ਬਹਾਲੀ ਲਈ ਨਾਅਰੇਬਾਜ਼ੀ ਕੀਤੀ ਗਈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All