ਡੇਂਗੂ ਨੇ ਇਕ ਹਫ਼ਤੇ ਵਿੱਚ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਲਈ

ਡੇਂਗੂ ਨੇ ਇਕ ਹਫ਼ਤੇ ਵਿੱਚ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਲਈ

ਜਗਤਾਰ ਸਿੰਘ ਨਹਿਲ

ਲੌਂਗੋਵਾਲ, 22 ਅਕਤੂਬਰ

ਲੌਂਗੋਵਾਲ ਵਿੱਚ ਡੇਂਗੂ ਦੇ ਕਹਿਰ ਕਾਰਨ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਹੀ। ਇੱਥੋਂ ਦੀ ਦੁੱਲਟ ਪੱਤੀ ਦੇ ਵਸਨੀਕ ਬਜ਼ੁਰਗ ਪ੍ਰੇਮ ਸਿੰਘ ਦੀ 15 ਅਕਤੂਬਰ ਨੂੰ ਡੇਂਗੂ ਕਾਰਨ ਮੌਤ ਹੋ ਗਈ ਸੀ, ਇਸ ਬਜ਼ੁਰਗ ਦਾ ਅਜੇ ਸਿਵਾ ਵੀ ਠੰਢਾ ਨਹੀਂ ਸੀ ਹੋਇਆ ਕਿ ਅਗਲੇ ਦਿਨ 16 ਅਕਤੂਬਰ ਨੂੰ ਉਸ ਦਾ 26 ਸਾਲਾ ਪੋਤਰਾ ਗੁਰਵਿੰਦਰ ਸਿੰਘ ਡੇਂਗੂ ਕਾਰਨ ਚੱਲ ਵਸਿਆ। ਡੇਂਗੂ ਨੇ ਇਸ ਹੱਸਦੇ ਵੱਸਦੇ ਅਤੇ ਮਿਹਨਤੀ ਪਰਿਵਾਰ ਨੂੰ ਅਜਿਹਾ ਝਟਕਾ ਦਿੱਤਾ ਕਿ ਪ੍ਰੇਮ ਸਿੰਘ ਦੇ ਭੋਗ ਤੋਂ ਪਹਿਲਾਂ ਅੱਜ 22 ਅਕਤੂਬਰ ਨੂੰ ਉਸ ਦੇ ਪੁੱਤਰ ਦੀਦਾਰ ਸਿੰਘ ਦਾਰੀ ਦੀ ਵੀ ਮੌਤ ਹੋ ਗਈ। ਡੇਂਗੂ ਦਾ ਕਹਿਰ ਇੱਥੇ ਵੀ ਨਹੀਂ ਰੁਕਿਆ ਇਸ ਪਰਿਵਾਰ ਦੇ ਬਾਕੀ ਮੈਂਬਰਾਂ ਸਮੇਤ ਦੁੱਲਟ ਪੱਤੀ ਇਲਾਕੇ ਦੇ ਦਰਜਨਾਂ ਮਰੀਜ਼ ਹੋਰ ਵੀ ਡੇਂਗੂ ਤੋਂ ਪੀੜਤ ਦੱਸੇ ਜਾ ਰਹੇ ਹਨ। ਅੱਜ ਲੌਂਗੋਵਾਲ ਦਾ ਦੌਰਾ ਕਰਨ ’ਤੇ ਪਤਾ ਲੱਗਾ ਕਿ ਦੁੱਲਟ ਪੱਤੀ, ਜੈਦ ਪੱਤੀ, ਵੱਡਾ ਵਿਹੜਾ, ਰੰਧਾਵਾ ਪੱਤੀ ਸਮੇਤ ਲੌਂਗੋਵਾਲ ਦਾ ਜ਼ਿਆਦਾਤਰ ਇਲਾਕਾ ਡੇਂਗੂ ਦੇ ਪ੍ਰਭਾਵ ਹੇਠ ਹੈ। ਇਸ ਸਬੰਧ ਵਿੱਚ ਜਦੋਂ ਸਥਾਨਕ ਐੱਸਐੱਮਓ ਡਾ. ਅੰਜੂ ਸਿੰਗਲਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਭਾਵੇਂ ਉਕਤ ਪੀੜਤਾਂ ਵਿੱਚੋਂ ਕਿਸੇ ਨੇ ਵੀ ਸਾਡੇ ਤੱਕ ਇਲਾਜ ਲਈ ਪਹੁੰਚ ਨਹੀਂ ਕੀਤੀ ਪ੍ਰੰਤੂ ਫੇਰ ਵੀ ਅਸੀਂ ਇਸ ਮਾਮਲੇ ਪ੍ਰਤੀ ਬੇਹੱਦ ਗੰਭੀਰ ਹਾਂ। ਇਸ ਸਬੰਧ ਵਿੱਚ ਸਿਹਤ ਕਰਮੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਭਾਵਿਤ ਖੇਤਰਾਂ ਵਿੱਚ ਘਰ ਘਰ ਜਾ ਕੇ ਲੋਕਾਂ ਦੀ ਜਾਂਚ ਕਰਨਗੀਆਂ ਅਤੇ ਨਮੂਨੇ ਲੈਣਗੀਆਂ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਤੇਜ਼ ਬੁਖਾਰ, ਸਰੀਰ ਵਿੱਚ ਜ਼ਿਆਦਾ ਦਰਦ, ਉਲਟੀਆਂ ਅਤੇ ਧੱਫੜ ਡੇਂਗੂ ਦੇ ਲੱਛਣ ਹਨ। ਇਸ ਦੇ ਬਚਾਓ ਲਈ ਆਪਣੇ ਆਲੇ ਦੁਆਲੇ ਪਾਣੀ ਨਾ ਖੜ੍ਹਨ ਦਿਓ ਅਤੇ ਮੱਛਰ ਰੋਕੂ ਉਪਕਰਣਾਂ ਦੀ ਵਰਤੋ ਕਰੋ।

ਪਟਿਆਲਾ ਜ਼ਿਲ੍ਹੇ ਵਿੱਚ ਡੇਂਗੂ ਦੇ 46 ਨਵੇਂ ਕੇਸ

ਪਟਿਆਲਾ (ਖੇਤਰੀ ਪ੍ਰਤੀਨਿਧ): ਪਟਿਆਲਾ ਜ਼ਿਲ੍ਹੇ ’ਚ ਅੱਜ ਡੇਂਗੂ ਦੇ 46 ਹੋਰ ਕੇਸ ਰਿਪੋਰਟ ਹੋਏ ਹਨ ਤੇ ਹੁਣ ਤੱਕ ਦੀ ਕੁੱਲ ਗਿਣਤੀ 326 ਹੋ ਗਈ ਹੈ। ਇਸ ਤਰ੍ਹਾਂ ਪਿਛਲੇ ਕੁਝ ਦਿਨਾਂ ਤੋਂ ਜਿਲ੍ਹੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਦੇ ਚੱਲਦਿਆਂ ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਅੱਜ ਖੁਦ ਸਿਹਤ ਵਿਭਾਗ ਦੀਆਂ ਟੀਮਾਂ ਨਾਲ਼ ਜਾ ਕੇ ਲੋਕਾਂ ਦੇ ਘਰਾਂ ਵਿਚ ਪਾਣੀ ਦੇ ਖੜ੍ਹੇ ਸਰੋਤਾਂ ਦੀ ਜਾਂਚ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਦਿਨੀ ਰੁਕ ਰੁਕ ਹੋਈ ਬਾਰਸ਼ ਕਾਰਣ ਘਰਾਂ ਵਿੱਚ ਖੜ੍ਹੇ ਪਾਣੀ ਦੇ ਸਰੋਤਾਂ ਵਿਚੋਂ ਮੱਛਰਾਂ ਦਾ ਲਾਰਵਾ ਮਿਲਣਾ ਅਜੇ ਵੀ ਜਾਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All