ਸਰਕਾਰੀ ਸਕੂਲਾਂ ’ਚ ਕਰੀਬ 83 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ
ਲਹਿਰਾਗਾਗਾ, 18 ਮਈ
‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਰਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁਟਾਲ ਕਲਾਂ ਵਿੱਚ ਕਰੀਬ 83 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਣ ਕੀਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਪਹਿਲ ਦੇ ਅਧਾਰ ਉੱਤੇ ਕੰਮ ਕਰ ਰਹੀ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਤੀਜੇ ਬਹੁਤ ਹੀ ਵਧੀਆ ਆ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਗੇ ਕਰੀਅਰ ਬਣਾਉਣ ਵੱਲ ਅੱਗੇ ਵੱਧ ਰਹੇ ਹਨ। ਉਨਾਂ ਕਿਹਾ ਕਿ ਉਪਰਾਲਿਆਂ ਤਹਿਤ ਕਰਵਾਈਆਂ ਜਾਂਦੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਵੱਡੀ ਗਿਣਤੀ ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਕੈਬਨਿਟ ਮੰਤਰੀ ਨੇ ਕਿਹਾ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਜੋ ਸਟਾਫ ਨਿਯੁਕਤ ਕੀਤਾ ਜਾਂਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਪੀਏ ਰਾਕੇਸ਼ ਕੁਮਾਰ, ਸਤਵੀਰ ਸਿੰਘ, ਮਲਕੀਤ ਸਿੰਘ ਸਰਪੰਚ ਬਲਰਾਂ, ਛਿਪੀ ਸਿੰਘ ਅਤੇ ਗੁਰਸੰਤ ਸਿੰਘ ਭੁਟਾਲ ਕਲਾਂ ਹਾਜ਼ਰ ਸਨ।