ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੱਬਨਪੁਰ ਸਕੂਲ ’ਚ 14.51 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੱਤਰ ਪ੍ਰੇਰਕ ਧੂਰੀ, 28 ਮਈ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਸਰਕਾਰੀ ਮਿਡਲ ਸਕੂਲ ਬੱਬਨਪੁਰ ਵਿੱਚ 14.51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਕਲਾਸਰੂਮ ਅਤੇ...
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੋਹਤਬਰ।- ਫੋਟੋ: ਰਿਸ਼ੀ
Advertisement
ਪੱਤਰ ਪ੍ਰੇਰਕ

ਧੂਰੀ, 28 ਮਈ

Advertisement

ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਸਰਕਾਰੀ ਮਿਡਲ ਸਕੂਲ ਬੱਬਨਪੁਰ ਵਿੱਚ 14.51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਕਲਾਸਰੂਮ ਅਤੇ ਚਾਰਦਵਾਰੀ ਦੇ ਕੀਤੇ ਕੰਮਾਂ ਦਾ ਉਦਘਾਟਨ ਕੀਤਾ ਗਿਆ।

ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਇੰਚਾਰਜਾਂ ਸ੍ਰੀ ਢਿੱਲੋਂ ਅਤੇ ਸ੍ਰੀ ਘੁੱਲੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਵੱਲ ਉਚੇਚਾ ਧਿਆਨ ਦਿੰਦਿਆਂ 75 ਸਾਲ ਤੋਂ ਬਕਾਇਆ ਪਏ ਬੁਨਿਆਦੀ ਕੰਮਾਂ ਨੂੰ ਸਿੱਖਿਆ ਕ੍ਰਾਂਤੀ ਦੀ ਮੁਹਿੰਮ ਤਹਿਤ ਕਰਵਾ ਕੇ ਸਕੂਲਾਂ ਦੀ ਨੁਹਾਰ ਬਦਲਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 20 ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਆਧੁਨਿਕ ਸਹੂਲਤਾਂ ਨਾਲ ਲੈਸ 100 ਦੇ ਕਰੀਬ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਅਤੇ ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ। ਆਗੂਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪਿੰਡ ਦੇ ਗ੍ਰਾਮ ਪੰਚਾਇਤ ਦੇ ਸਮੂਹ ਮੈਂਬਰ ਤੇ ਸਰਪੰਚ ਮਨਪ੍ਰੀਤ ਸਿੰਘ ਤੋਂ ਇਲਾਵਾ ਪਾਰਟੀ ਆਗੂ ਵਰਕਰ ਹਾਜ਼ਰ ਸਨ।

 

 

 

Advertisement