DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਡੀ ਜੀ ਪੀ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਸਮੀਖਿਆ ਮੀਟਿੰਗ

ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਮੀਟਿੰਗ; ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਪਟਿਆਲਾ ਰੇਂਜ ਦੇ ਉਚ ਪੁਲੀਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡੀ ਜੀ ਪੀ ਗੌਰਵ ਯਾਦਵ। -ਫੋਟੋ: ਭੰਗੂ
Advertisement

ਆਜ਼ਾਦੀ ਦਿਵਸ ਸਮਾਰੋਹਾਂ ਦੌਰਾਨ ਸੁਰੱਖਿਆ ਵਿਵਸਥਾ ਯਕੀਨੀ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਹਿੱਤ ਡੀ ਜੀ ਪੀ ਗੌਰਵ ਯਾਦਵ ਨੇ ਅੱਜ ਇੱਥੇ ਪਟਿਆਲਾ ਰੇਂਜ ਦੇ ਉਚ ਪੁਲੀਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਜ਼ਦੀਕੀ ਤਾਲਮੇਲ ਬਣਾਈ ਰੱਖਣ, ਪੁਲੀਸ ਦੀ ਬਿਹਤਰ ਮੌਜੂਦਗੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਉੱਭਰ ਰਹੀ ਚੁਣੌਤੀ ਦਾ ਤੁਰੰਤ ਅਤੇ ਫੈਸਲਾਕੁਨ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ’ਚ ਪਟਿਆਲਾ ਦੇ ਡੀ ਆਈ ਜੀ ਕੁਲਦੀਪ ਚਹਿਲ ਸਮੇਤ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ ਐੱਸ ਐੱਸ ਪੀਜ਼ ਵਰੁਣ ਸ਼ਰਮਾ, ਡਾ. ਰਵਜੋਤ ਗਰੇਵਾਲ, ਮੁਹੰਮਦ ਸਰਫਰਾਜ਼ ਆਲਮ ਅਤੇ ਗੁਰਮੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਸ਼ਾਮਲ ਰਹੇ। ਡੀ ਜੀ ਪੀ ਨੇ ਪੰਜਾਬ ਭਰ ਵਿੱਚ ਖ਼ਤਰੇ ਦੀ ਸੰਭਾਵਨਾ, ਅਤਿਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸਬੰਧਤ ਜਸ਼ਨ ਵਾਲੇ ਸਥਾਨਾਂ ’ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ ’ਤੇ ਜ਼ੋਰ ਦਿੱਤਾ ਅਤੇ ਅਮਲੀ ਨਿਰਦੇਸ਼ ਵੀ ਜਾਰੀ ਕੀਤੇ।

Advertisement

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸੁਝਾਅ ਸੁਣੇ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਰਹਿਣ ਲਈ ਉਤਸ਼ਾਹਿਤ ਕੀਤਾ। ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ’ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਅਤੇ ਸਰਗਰਮ ਭਾਈਚਾਰਕ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਚਰਚਾ ਕੀਤੀ ਗਈ। ਇੱਥੋਂ ਤੱਕ ਕਿ ਥਾਣਾ ਮੁਖੀਆਂ ਸਮੇਤ ਫੀਲਡ ਅਫਸਰਾਂ ਨਾਲ ਗੱਲਬਾਤ ਕਰਦਿਆਂ ਡੀ ਜੀ ਪੀ ਗੌਰਵ ਯਾਦਵ ਨੇ ਉਨ੍ਹਾਂ ਨੂੰ ਚੌਕਸੀ ਬਣਾਈ ਰੱਖਣ, ਭਾਈਚਾਰਕ ਪਹੁੰਚ ਨੂੰ ਮਜ਼ਬੂਤ ਕਰਨ ਅਤੇ ਅਗਵਾਈ ਕਰਨ ਲਈ ਉਤਸ਼ਾਹਿਤ ਕੀਤਾ। ਪਟਿਆਲਾ ਦੇ ਐੱਸ ਐੱਸ ਪੀ ਵਰੁਣ ਸ਼ਰਮਾ ਨੇ ਪਟਿਆਲਾ ਜ਼ਿਲ੍ਹੇ ’ਚ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ ਜਿਸ ’ਤੇ ਪੁਲੀਸ ਮੁਖੀ ਨੇ ਤਸੱਲੀ ਪ੍ਰਗਟਾਈ।

Advertisement

Advertisement
×