ਧਾਲੀਵਾਲ ਵੱਲੋਂ ਮੁੱਖ ਮੰਤਰੀ ਸੁੱਖੂ ਨਾਲ ਮੁਲਾਕਾਤ
ਇੰਡੀਅਨ ਓਵਰਸੀਜ਼ ਕਾਂਗਰਸ (ਯੂ ਕੇ) ਦੇ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਆਗੂ ਕਮਲਪ੍ਰੀਤ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ...
Advertisement
ਇੰਡੀਅਨ ਓਵਰਸੀਜ਼ ਕਾਂਗਰਸ (ਯੂ ਕੇ) ਦੇ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਆਗੂ ਕਮਲਪ੍ਰੀਤ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ੍ਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਏ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਦੇ ਸਬੰਧ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਰਾਜਾਂ ਅੰਦਰ ਹੜ੍ਹਾਂ ਕਾਰਨ ਲੋਕਾਂ ਦੇ ਘਰ, ਫ਼ਸਲਾਂ ਅਤੇ ਡੰਗਰ-ਪਸ਼ੂ ਸਭ ਕੁਝ ਤਬਾਹ ਹੋ ਗਿਆ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਦਿੱਤਾ ਗਿਆ ਮੁਆਵਜ਼ਾ ਬਹੁਤ ਨਿਗੂਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਔਖੀ ਘੜੀ ਵੇਲੇ ਬਿਨਾਂ ਕਿਸੇ ਪੱਖਪਾਤ ਦੇ ਦੇਸ਼ ਦੇ ਜਰੂਰਤਮੰਦ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਪੱਧਰ ਉੱਤੇ ਵੀ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।
Advertisement
Advertisement