ਮਜ਼ਦੂਰ ਦੇ ਘਰ ਦੀ ਕੁਰਕੀ ਖ਼ਿਲਾਫ਼ ਧਰਨਾ : The Tribune India

ਮਜ਼ਦੂਰ ਦੇ ਘਰ ਦੀ ਕੁਰਕੀ ਖ਼ਿਲਾਫ਼ ਧਰਨਾ

ਮਜ਼ਦੂਰ ਦੇ ਘਰ ਦੀ ਕੁਰਕੀ ਖ਼ਿਲਾਫ਼ ਧਰਨਾ

ਭਵਾਨੀਗੜ੍ਹ ਦੇ ਪਿੰਡ ਫੱਗੂਵਾਲਾ ਵਿੱਚ ਕੁਰਕੀ ਖ਼ਿਲਾਫ਼ ਧਰਨਾ ਦਿੰਦੇ ਹੋਏ ਕਿਸਾਨ।

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 27 ਸਤੰਬਰ

ਨੇੜਲੇ ਪਿੰਡ ਫੱਗੂਵਾਲਾ ਵਿੱਚ ਮਜ਼ਦੂਰ ਪਰਿਵਾਰ ਦੇ ਘਰ ਦੀ ਨਿਲਾਮੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ।

ਯੂਨੀਅਨ ਦੇ ਬਲਾਕ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਅਤੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪਿੰਡ ਫੱਗੂਵਾਲਾ ਦੇ ਮਜ਼ਦੂਰ ਇੰਦਰ ਸਿੰਘ ਦੇ ਭਤੀਜੇ ਅਤੇ ਇੱਕ ਹੋਰ ਵਿਅਕਤੀ ਵੱਲੋਂ ਐੱਚਡੀਐੱਫਸੀ ਬੈਂਕ ਨਾਲ ਮਿਲ ਕੇ ਉਸ ਦੇ ਮਕਾਨ ਦੀ ਜਾਅਲੀ ਰਜਿਸਟਰੀ ਕਰਵਾ ਕੇ ਮਕਾਨ ਉੱਪਰ ਲੋਨ ਕਰਵਾਇਆ ਗਿਆ ਸੀ ਅਤੇ ਹੁਣ ਬੈਂਕ ਵੱਲੋਂ ਇੰਦਰ ਸਿੰਘ ਦੇ ਮਕਾਨ ਦੀ ਨਿਲਾਮੀ ਕਰਨ ਤੇ ਮਕਾਨ ਦੀ ਲੋਕਾਂ ਨੂੰ ਬੋਲੀ ਦੇਣ ਦੇ ਨੋਟਿਸ ਲਾਏ ਗਏ।

ਕਿਸਾਨ ਆਗੂਆਂ ਨੇ ਬੈਂਕ ਵੱਲੋਂ ਲਗਾਈ ਸੀਲ ਤੋੜ ਕੇ ਮਜ਼ਦੂਰ ਪਰਿਵਾਰ ਨੂੰ ਘਰ ਦਾ ਕਬਜ਼ਾ ਦਿਵਾ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਬੈਂਕ ਨੂੰ ਕਿਸੇ ਵੀ ਕਿਸਾਨ ਤੇ ਮਜ਼ਦੂਰ ਦੇ ਘਰ ਅਤੇ ਜ਼ਮੀਨ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਮੌਕੇ ਬਲਾਕ ਆਗੂ ਰਘਵੀਰ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ ਕਲਾ, ਗੁਰਦੇਵ ਸਿੰਘ ਆਲੋਅਰਖ, ਕੁਲਵਿੰਦਰ ਸਿੰਘ ਲੱਡੀ, ਚਮਕੌਰ ਸਿੰਘ ਬਲਿਆਲ, ਨੈਬ ਸਿੰਘ ਭੱਟੀਵਾਲ, ਗੋਬਿੰਦਰ ਕੌਰ ਅਤੇ ਜਗਸੀਰ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਸ਼ਾਮਲ ਸਨ। ਦੂਜੇ ਪਾਸੇ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਚ ਅਦਾਲਤ ਦੇ ਹੁਕਮਾਂ ਅਨੁਸਾਰ ਕਾਰਵਾਈ ਕੀਤੀ ਗਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All