ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ : The Tribune India

ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ

ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ

ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ।

ਗੁਰਦੀਪ ਸਿੰਘ ਲਾਲੀ

ਸੰਗਰੂਰ, 6 ਦਸੰਬਰ

ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਹਜ਼ਾਰਾਂ ਵਰਕਰਾਂ ਵੱਲੋਂ ਰਾਖਵਾਂਕਰਨ ਬਚਾਉਣ ਅਤੇ ਸੰਵਿਧਾਨਕ ਹੱਕਾਂ ਦੀ ਪ੍ਰਾਪਤੀ ਲਈ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਕੌਮੀ ਹਾਈਵੇਅ ਤੋਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਗੇਟ ਤੱਕ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਉਪਰ ਹੱਕੀ ਮੰਗਾਂ ਬਾਰੇ ਚੁੱਪੀ ਵੱਟਣ, ਪੱਛੜੇ ਸਮਾਜ ਵਿਰੋਧੀ ਵਤੀਰੇ ਅਤੇ ਦਲਿਤ ਹਿੱਤਾਂ ਦੇ ਕੀਤੇ ਜਾ ਰਹੇ ਘਾਣ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਵਰਕਰ ਨੈਸ਼ਨਲ ਹਾਈਵੇਅ ਦੇ ਸੰਗਰੂਰ-ਪਟਿਆਲਾ ਬਾਈਪਾਸ ਓਵਰਬ੍ਰਿੱਜ ਨੇੜੇ ਇਕੱਠੇ ਹੋਏ, ਜਿੱਥੇ ਆਵਾਜਾਈ ਠੱਪ ਕਰ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੁਆਇੰਟ ਐਕਸ਼ਨ ਕਮੇਟੀ ਦੇ ਕੋਆਰਡੀਨੇਟਰ ਜਸਬੀਰ ਸਿੰਘ ਪਾਲ ਅਤੇ ਕੋ-ਕੋਆਰਡੀਨੇਟਰ ਹਰਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਬੋਦਲ ਨੇ ਮੰਗ ਕੀਤੀ ਕਿ 15 ਦਿਨਾਂ ਦੇ ਅੰਦਰ-ਅੰਦਰ ਪੈਨਲ ਮੀਟਿੰਗ ਕਰ ਕੇ ਸੰਵਿਧਾਨਕ ਹੱਕਾਂ ਦੀ ਪੂਰਤੀ ਕੀਤੀ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਜਾਵੇਗਾ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਐੱਸਡੀਐੱਮ ਨਵਰੀਤ ਕੌਰ ਸੇਖੋਂ ਅਤੇ ਐੱਸਪੀ ਪਲਵਿੰਦਰ ਸਿੰਘ ਚੀਮਾ ਨੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ 22 ਦਸੰਬਰ ਨੂੰ ਸਵੇਰੇ 11 ਵਜੇ ਪੈਨਲ ਮੀਟਿੰਗ ਦਾ ਲਿਖ਼ਤੀ ਪੱਤਰ ਦਿੱਤਾ ਗਿਆ, ਜਿਸ ਮਗਰੋਂ ਧਰਨਾ ਸਮਾਪਤ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All