ਹਰਦੀਪ ਸਿੰਘ ਸੋਢੀ
ਧੂਰੀ, 12 ਮਈ
ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਮਨਜੀਤ ਸਿੰਘ ਜਹਾਂਗੀਰ ਦੀ ਅਗਵਾਈ ਵਿੱਚ 224ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਹਮੀਰ ਸਿੰਘ ਬੇਨੜਾ, ਗੁਰਮੀਤ ਕੌਰ ਬੇਨੜਾ,ਗੁਰੀ ਮਾਨ ਧੂਰੀ ਹਾਜ਼ਰ ਸਨ।
ਲਹਿਰਾਗਾਗਾ(ਰਮੇਸ਼ ਭਾਰਦਵਾਜ): ਇਥੇ ਰਿਲਾਇੰਸ ਪੰਪ ਅੱਗੇ ਕਿਸਾਨਾਂ ਦਾ ਧਰਨਾ 223ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜੇਕਰ ਕਿਰਤੀਆਂ ਨੇ ਆਪਣੀ ਰੋਜ਼ੀ-ਰੋਟੀ ਨੂੰ ਬਚਾਉਣਾ ਹੈ ਤਾਂ ਕਾਰਪੋਰੇਟ ਘਰਾਣਿਆਂ ਦੁਆਰਾ ਦਿਨ ਪ੍ਰਤੀ ਦਿਨ ਵੱਧ ਰਹੀ ਲੁੱਟ ਨੂੰ ਰੋਕਣਾ ਪਵੇਗਾ। ਇਹ ਪੱਕੇ ਮੋਰਚੇ ਇਸੇ ਤਰ੍ਹਾਂ ਜਾਰੀ ਰਹਿਣਗੇ ਜਦੋਂ ਤੱਕ ਕਾਲੇ ਖੇਤੀਬਾੜੀ (ਲੋਕ) ਵਿਰੋਧੀ ਕਾਨੂੰਨ ਵਾਪਸ ਨਹੀਂ ਹੁੰਦੇ।