ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੰਡ ਮਿੱਲ ਚਲਾਉਣ ਲਈ ਮੁੱਖ ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਮਿੱਲ ਸ਼ੁਰੂ ਹੋਣ ’ਤੇ ਕਿਸਾਨਾਂ ਵੱਲੋਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ
ਧੂਰੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਹਰਦੀਪ ਸਿੰਘ ਸੋਢੀ

ਧੂਰੀ, 3 ਅਪਰੈਲ

Advertisement

ਸਯੁੰਕਤ ਕਿਸਾਨ ਮੋਰਚੇ ਵੱਲੋਂ ਭਗਵਾਨਪੁਰਾ ਖੰਡ ਮਿੱਲ ਚਲਾਉਣ ਲਈ ਅੱਜ ਮੁੱਖ ਮੰਤਰੀ ਦੇ ਧੂਰੀ ਵਿਚਲੇ ਦਫ਼ਤਰ ਅੱਗੇ ਵਿਸਾਲ ਰੋਸ ਧਰਨਾ ਦਿੱਤਾ ਗਿਆ। ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ, ਕਾਮਰੇਡ ਮੇਜਰ ਸਿੰਘ ਪੰਨਾਵਾਲ ਅਤੇ ਭੁਪਿੰਦਰ ਸਿੰਘ ਭੁੱਲਰਹੇੜੀ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰਾਂ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਦੀ ਖੇਤੀ ਕਰਨ ਦੀ ਸਲਾਹ ਦੇ ਰਹੀਆਂ ਹਨ ਅਤੇ ਦੂਜੇ ਪਾਸੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਖੰਡ ਮਿੱਲ ਬੰਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਖੰਡ ਮਿੱਲ ਨੂੰ ਮੁੜ ਚਾਲੂ ਕਰਵਾਉਣ ਲਈ ਅੱਜ ਕਿਸਾਨ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਖੰਡ ਮਿੱਲ ਨੂੰ ਚਲਾਉਣ ਸਬੰਧੀ ਸਰਕਾਰ ਵੱਲੋਂ ਜਲਦ ਕੋਈ ਉਪਰਾਲਾ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੂਰੀ ਭਗਵਾਨਪੁਰਾ ਖੰਡ ਮਿੱਲ ਜੋ ਕਿ ਧੂਰੀ ਇਲਾਕ਼ੇ ਦੀ ਵੱਡੀ ਸਹੂਲਤ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਿੱਲ ਬੰਦ ਹੋਣ ਨਾਲ ਇਲਾਕੇ ਦਾ ਵੱਡਾ ਨੁਕਸਾਨ ਹੋਇਆ ਹੈ ਜਿੱਥੇ ਸਿੱਧੇ ਤੌਰ ’ਤੇ ਇਸ ਮਿੱਲ ਦਾ ਕਿਸਾਨਾਂ ਨੂੰ ਫਾਇਦਾ ਸੀ ਉੱਥੇ ਮਿੱਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਸੀ। ਇਸ ਮੌਕੇ ਕਿਸਾਨ ਆਗੂ ਰਛਪਾਲ ਸਿੰਘ ਦੋਹਲਾ, ਉਦਮ ਸਿੰਘ ਸੰਤੋਖਪੁਰਾ, ਨਿਰਮਲ ਸਿੰਘ, ਅਮਰੀਕ ਸਿੰਘ ਕਾਂਝਲਾ, ਸਿੰਦਰਪਾਲ ਸਿੰਘ, ਬਲਵਿੰਦਰ ਸਿੰਘ ਜੱਖਲਾ, ਨਾਜ਼ਮ ਸਿੰਘ ਪੁੰਨਾਵਾਲ, ਅਮਰੀਕ ਸਿੰਘ ਕਾਂਝਲਾ, ਰਣਜੀਤ ਸਿੰਘ ਮੂਲੋਵਾਲ, ਸੁਖਦੇਵ ਸ਼ਰਮਾ, ਹਰਜੀਤ ਸਿੰਘ ਜਲਾਣ, ਮਹਿੰਦਰ ਸਿੰਘ ਭੱਠਲ, ਜਰਨੈਲ ਸਿੰਘ ਜਲਾਣ, ਭਰਪੂਰ ਸਿੰਘ, ਪ੍ਰੀਤਮ ਸਿੰਘ ਬਾਦਸ਼ਾਹਪੁਰ, ਬਾਬੂ ਸਿੰਘ ਮੂਲੋਵਾਲ, ਮਲਕੀਤ ਸਿੰਘ ਜੱਖਲਾ, ਇੰਦਰਪਾਲ ਸਿੰਘ ਪੁੰਨਾਵਾਲ ਤੇ ਹੋਰ ਹਾਜ਼ਰ ਸਨ। ਇਸ ਮੌਕੇ ਸਟੇਜ ਸੰਚਾਲਨ ਦੀ ਕਾਰਵਾਈ ਅਮਰੀਕ ਸਿੰਘ ਕਾਂਝਲਾ ਨੇ ਨਿਭਾਈ।

Advertisement