ਮਜ਼ਦੂਰ ਮੁਕਤੀ ਮੋਰਚੇ ਵੱਲੋਂ ਥਾਣੇ ਅੱਗੇ ਧਰਨਾ

ਮਜ਼ਦੂਰ ਮੁਕਤੀ ਮੋਰਚੇ ਵੱਲੋਂ ਥਾਣੇ ਅੱਗੇ ਧਰਨਾ

ਮਜ਼ਦੂਰਾਂ ਵੱਲੋਂ ਥਾਣੇ ਅੱਗੇ ਦਿੱਤੇ ਗਏ ਧਰਨੇ ਦਾ ਦ੍ਰਿਸ਼।

ਹਰਦੀਪ ਸਿੰਘ ਸੋਢੀ
ਧੂਰੀ, 24 ਅਕਤੂਬਰ

ਇਕ ਮੋਬਾਈਲ ਵਿਕਰੇਤਾ ਦੇ ਬੰਦਿਆਂ ਵੱਲੋਂ ਸ਼ਹਿਰ ਦੀ ਇਕ ਔਰਤ ਦੀ ਗੈਰ-ਹਾਜ਼ਰੀ ਵਿਚ ਉਸ ਦੇ ਬੱਚੇ ਪਾਸੋਂ ਮੋਬਾਈਲ ਫੋਨ ਖੋਹਣ ਅਤੇ ਹੋਰ ਸਾਮਾਨ ਚੁੱਕ ਕੇ ਲਿਜਾਣ ਦੇ ਵਿਰੋਧ ਵਜੋਂ ਇੱਥੇ ਅੱਜ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਕਾਰਕੁਨਾਂ ਵੱਲੋਂ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਥਾਣਾ ਸਿਟੀ ਧੂਰੀ ਅੱਗੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਮੋਬਾਈਲ ਵਿਕਰੇਤਾ ਦੇ ਬੰਦਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੋਬਿੰਦ ਸਿੰਘ ਛਾਜਲੀ, ਕਾਮਰੇਡ ਬਿੱਟੁ ਖੋਖਰ ਤੇ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਨੇ ਮੋਬਾਈਲ ਵਿਕਰੇਤਾ ਦੇ ਬੰਦਿਆਂ ’ਤੇ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੇ ਦਿਨੀਂ ਸ਼ਹਿਰ ਦੀ ਜਸਵੀਰ ਕੌਰ ਨਾਮ ਦੀ ਔਰਤ ਦੇ ਘਰੋਂ ਉਕਤ ਬੰਦੇ ਔਰਤ ਦੀ ਗੈਰ-ਮੌਜੂਦਗੀ ਵਿੱਚ ਉਸ ਦੇ ਛੋਟੇ ਬੱਚੇ ਤੋਂ ਮੋਬਾਈਲ ਫੋਨ ਖੋਹ ਕੇ ਤੇ ਹੋਰ ਸਮਾਨ ਚੁੱਕ ਕੇ ਲੈ ਗਏ ਸਨ ਪਰ ਪੀੜਤ ਔਰਤ ਵੱਲੋਂ ਧੱਕੇਸ਼ਾਹੀ ਖ਼ਿਲਾਫ਼ ਥਾਣੇ ਦਰਖ਼ਾਸਤ ਦਿੱਤੇ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਕਰਨ ਦੀ ਬਜਾਏ ਸਗੋਂ ਔਰਤ ’ਤੇ ਰਾਜ਼ੀਨਾਮਾ ਕਰਨ ਲਈ ਦਬਾਅ ਪਾਇਆ ਗਿਆ। ਉਨ੍ਹਾਂ ਕਿਹਾ ਕਿ ਮਾੜੇ ਸਿਸਟਮ ਤੇ ਪ੍ਰਬੰਧਾਂ ਕਾਰਨ ਆਮ ਬੰਦੇ ਦੀ ਕੋਈ ਸੁਣਵਾਈ ਨਹੀਂ, ਸਗੋਂ ਸਰਕਾਰੀ ਦਰਬਾਰੇ ਗੁੰਡਿਆਂ, ਸਰਮਾਏਦਾਰਾਂ ਅਤੇ ਸਿਆਸੀ ਪਹੁੰਚ ਵਾਲਿਆਂ ਦੀ ਸੁਣਵਾਈ ਕੀਤੀ ਜਾਂਦੀ ਹੈ ਅਤੇ ਗਰੀਬ ਔਰਤਾਂ ਨੂੰ ਫਾਇਨਾਂਸ ਕੰਪਨੀਆਂ ਦੀ ਲੁੱਟ ਤੋਂ ਬਚਾਉਣ ਲਈ ਕੰਪਨੀਆਂ ਨੂੰ ਨੱਥ ਪਾਉਣ ਦੀ ਲੋੜ ਹੈ।

ਥਾਣਾ ਸਿਟੀ ’ਚ ਹਾਜਰ ਏਐੱਸਆਈ ਜਾਨਪਾਲ ਸਿੰਘ ਨੇ ਕਿਹਾ ਕਿ ਪੁਲੀਸ ਅਸਲੀਅਤ ਜਾਣਨ ਲਈ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਤੱਥ ਸਾਹਮਣੇ ਆਉਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਦੁਕਾਨਦਾਰ ਨੇ ਦੋਸ਼ ਨਕਾਰੇ

ਥਾਣੇ ਪੁੱਜੀ ਮੋਬਾਈਲ ਵਿਕਰੇਤਾ ਔਰਤ ਨੇ ਦੋਸ਼ ਨਕਾਰਦਿਆਂ ਕਿਹਾ ਕਿ ਲੌਕਡਾਊਨ ਦੌਰਾਨ ਉਕਤ ਔਰਤ ਨੇ ਤਿੰਨ ਹਜ਼ਾਰ ਰੁਪਏ ਵਾਲਾ ਮੋਬਾਈਲ ਫੋਨ ਸਿਰਫ ਇਕ ਹਜ਼ਾਰ ਰੁਪਏ ਦੇ ਕੇ ਉਨ੍ਹਾਂ ਨੂੰ ਬਕਾਇਆ ਰਕਮ ਕਿਸ਼ਤਾਂ ’ਚ ਦੇਣ ਦਾ ਇਕਰਾਰ ਕੀਤਾ ਸੀ ਪਰ ਕਿਸ਼ਤਾਂ ਨਾ ਦਿੱਤੇ ਜਾਣ ਕਾਰਨ ਉਹ ਔਰਤ ਦੀ ਗੈਰਹਾਜ਼ਰੀ ’ਚ ਬੱਚੇ ਤੋਂ ਸਿਰਫ ਮੋਬਾਈਲ ਲੈ ਕੇ ਆਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ...

ਸ਼ਹਿਰ

View All