ਸਟੇਟ ਬੈਂਕ ਆਫ਼ ਇੰਡੀਆ ਛਾਜਲੀ ਬਰਾਂਚ ਅੱਗੇ ਧਰਨਾ

ਸਟੇਟ ਬੈਂਕ ਆਫ਼ ਇੰਡੀਆ ਛਾਜਲੀ ਬਰਾਂਚ ਅੱਗੇ ਧਰਨਾ

ਰਮੇਸ਼ ਭਾਰਦਵਾਜ
ਲਹਿਰਾਗਾਗਾ,13 ਅਪਰੈਲ

ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਸਟੇਟ ਬੈਂਕ ਆਫ ਇੰਡੀਆ ਛਾਜਲੀ ਦੀ ਬਰਾਂਚ ਅੱਗੇ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਬੈਂਕ ਮੈਨੇਜਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ ਨਾਅਰੇਬਾਜ਼ੀ ਵੀ ਕੀਤੀ। ਗੋਬਿੰਦ ਛਾਜਲੀ ਨੇ ਕਿਹਾ ਕਿ ਬੈਂਕ ਮੈਨੇਜਰ ਦਾ ਵਤੀਰਾ ਗਰੀਬ ਲੋਕਾਂ ਪ੍ਰਤੀ ਮਾੜਾ ਹੈ। ਉਨ੍ਹਾਂ ਇਹ ਦੋਸ਼ ਵੀ ਲਾਏ ਕਿ ਜਦੋਂ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਜਾਰੀ ਕੀਤੀਆਂ ਜਾਂਦੀਆਂ ਹਨ ਉਨ੍ਹਾਂ ਵਿੱਚ ਘਪਲੇਬਾਜ਼ੀ ਕੀਤੀ ਜਾਂਦੀ ਹੈ ਅਤੇ ਬਜ਼ੁਰਗਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਪੈਨਸ਼ਨਾਂ ਦੇ ਨਵੇਂ ਖਾਤੇ ਖੁੱਲ੍ਹਵਾਉਣ ’ਤੇ ਖੱਜਲਖੁਆਰ ਕੀਤਾ ਜਾਂਦਾ ਹੈ। ਬੈਂਕ ਅਧਿਕਾਰੀ ਸੁਮੀਤ ਧੀਮਾਨ ਨੇ ਕਿਹਾ ਕਿ ਬੈਂਕ ਵੱਲੋਂ ਕਿਸੇ ਖਪਤਕਾਰ ਨਾਲ ਦੁਰਵਿਹਾਰ ਜਾਂ ਘਪਲਾ ਨਹੀਂ ਕੀਤਾ ਗਿਆ ਤੇ ਮਜ਼ਦੂਰ ਜਥੇਬੰਦੀਆਂ ਦੇ ਦੋਸ਼ ਨਿਰਆਧਾਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All