ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਢੀਂਡਸਾ ਪੰਥ ਦੇ ਮਸਲੇ ਹੱਲ ਕਰਨ ਲਈ ਤਿਆਰ ਰਹਿੰਦੇ ਸਨ: ਹਰਪ੍ਰੀਤ ਸਿੰਘ

ਢੀਂਡਸਾ ਦੀ ਯਾਦ ’ਚ ਅਖੰਡ ਪਾਠ ਦੇ ਭੋਗ ਪਾਏ
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ।
Advertisement

ਪੰਥਕ ਆਗੂ, ਸਿਆਸਤ ਦੇ ਬਾਬਾ ਬੋਹੜ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਯਾਦ ਵਿਚ ਅਕਾਲ ਕਾਲਜ ਕੌਂਸਲ ਮਸਤੂਆਣਾ ਵੱਲੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮਾਸਟਰ ਭੁਪਿੰਦਰ ਸਿੰਘ ਗਰੇਵਾਲ ਵਲੋਂ ਮੰਚ ਸੰਚਾਲਨ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਉਸ ਸਮੇਂ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ, ਜਿਸ ਦੌਰ ਵਿੱਚ ਸੱਚੀ-ਸੁੱਚੀ ਸਿਆਸਤ ਹੁੰਦੀ ਜਾਂਦੀ ਸੀ। ਸ਼੍ਰੋਮਣੀ ਅਕਾਲੀ ਦਲ ’ਚ ਵਰਕਰ ਦੀ ਅਹਿਮੀਅਤ ਹੁੰਦੀ ਸੀ। ਉਨ੍ਹਾਂ ਕਿਹਾ ਕਿ ਢੀਂਡਸਾ ਇਕ ਦਰਵੇਸ਼ ਸਿਆਸਤਦਾਨ ਸਨ, ਜੋ ਇਮਾਨਦਾਰੀ ਨਾਲ ਪੰਥ ਦੇ ਮਸਲਿਆਂ ਨੂੰ ਹੱਲ ਕਰਨ ਲਈ ਤਤਪਰ ਰਹਿੰਦੇ ਸਨ। ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਢੀਂਡਸਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਥੇ ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਸੰਤ ਕਾਕਾ ਸਿੰਘ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਜਥੇਦਾਰ ਦਇਆ ਸਿੰਘ ਲਹੌਰੀਆ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਜਥੇਦਾਰ ਬਹਾਦਰ ਸਿੰਘ ਭਸੌੜ, ਮੁਹੰਮਦ ਤੁਫੈਲ ਸਾਬਕਾ ਏਡੀਸੀ ਸੁਖਵੰਤ ਸਿੰਘ ਸਰਾਓਂ ਨੇ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਕੀਤੀ ਪੰਥ ਦੀ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਅਕਾਲ ਕਾਲਜ ਕੌਂਸਲ ਵੱਲੋਂ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਅਤੇ ਗਿਆਨੀ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਟਰੱਸਟ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਭ ਦੇ ਸਹਿਯੋਗ ਨਾਲ ਚੱਲਣਗੇ।

ਇਸ ਮੌਕੇ ਬੀਬੀ ਹਰਜੀਤ ਕੌਰ ਢੀਂਡਸਾ, ਬੀਬੀ ਗਗਨਜੀਤ ਕੌਰ ਢੀਂਡਸਾ, ਬੀਬੀ ਰਮਨਦੀਪ ਕੌਰ ਢੀਂਡਸਾ, ਬੀਬੀ ਮਨਦੀਪ ਕੌਰ ਸਿੱਧੂ, ਕਾਕਾ ਚਿਰਾਗਵੀਰ ਸਿੰਘ ਢੀਂਡਸਾ, ਜਸਵਿੰਦਰ ਸਿੰਘ ਖ਼ਾਲਸਾ, ਅਕਾਲੀ ਆਗੂ ਅਮਨਵੀਰ ਸਿੰਘ ਚੈਰੀ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਜਥੇਦਾਰ ਮਲਕੀਤ ਸਿੰਘ ਚੰਗਾਲ, ਬਾਬਾ ਸੁਖਦੇਵ ਸਿੰਘ, ਬਾਬਾ ਬਲਜੀਤ ਸਿੰਘ ਫ਼ੱਕਰ, ਬਾਬਾ ਮਲਕੀਤ ਸਿੰਘ, ਬਾਬਾ ਹਰਬੇਅੰਤ ਸਿੰਘ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਦਰਸ਼ਨ ਸਿੰਘ, ਹਰਪ੍ਰੀਤ ਸਿੰਘ ਢੀਂਡਸਾ, ਸਾਬਕਾ ਚੇਅਰਮੈਨ ਬਲਦੇਵ ਸਿੰਘ ਭੰਮਾਵੱਦੀ, ਸਾਬਕਾ ਚੇਅਰਮੈਨ ਜਥੇਦਾਰ ਜੀਤ ਸਿੰਘ ਲੱਗਵਾਲ, ਮਨਿੰਦਰ ਸਿੰਘ ਬਰਾੜ, ਡਾਕਟਰ ਸੁਖਵਿੰਦਰ ਸਿੰਘ ਸੁੱਖੀ ਪੂਨੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ, ਸਟਾਬ ਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਮੈਂਬਰ ਹਾਜ਼ਰ ਸਨ।

Advertisement

Advertisement