ਸੰਗਰੂਰ (ਨਿਜੀ ਪੱਤਰ ਪ੍ਰੇਰਕ) ਭਾਰਤੀ ਚੋਣ ਕਮਿਸ਼ਨ ਵੱਲੋਂ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸੂਬੇ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਕ ਵਧਾ ਕੇ 20 ਫਰਵਰੀ ਕਰਨ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਹਲਕਾ ਲਹਿਰਾ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਸਵਾਗਤ ਕੀਤਾ ਹੈ। ਉਨ੍ਹਾਂ ਚੋਣ ਕਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਲਿਆ ਗਿਆ ਇਹ ਫੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਅੱਗੇ ਪਾਉਣ ਦੀ ਮੰਗ ਕੀਤੀ ਸੀ।