ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗ਼ਦਰੀ ਸ਼ਹੀਦ ਗੁਲਾਬ ਕੌਰ ਦੀ ਬਰਸੀ ਮੌਕੇ ਢੋਲ ਮਾਰਚ

ਬਖਸ਼ੀਵਾਲਾ ਦੀ ਅਨਾਜ ਮੰਡੀ ਵਿੱਚ ਸਮਾਗਮ 23 ਨੂੰ
ਸੁਨਾਮ ਦੇ ਪਿੰਡ ਬਖਸ਼ੀਵਾਲਾ ਵਿੱਚ ਢੋਲ ਮਾਰਚ ਕਰਦੇ ਹੋਏ ਕਿਸਾਨ।
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਅੱਜ ਪਿੰਡ ਬਖਸ਼ੀਵਾਲਾ ਵਿੱਚ ਗਦਰੀ ਸ਼ਹੀਦ ਬੀਬੀ ਗੁਲਾਬ ਕੌਰ ਦੀ 100ਵੀਂ ਬਰਸੀ ਨੂੰ ਲੈ ਕੇ ਢੋਲ ਮਾਰਚ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬੀਬੀ ਗੁਲਾਬ ਕੌਰ ਦਾ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਬੇਮਿਸਾਲ ਯੋਗਦਾਨ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਜਦੋਂ ਕਾਮਾਗਾਟਾ ਮਾਰੂ ਜਹਾਜ਼ ਅਮਰੀਕਾ ਤੋਂ ਚੱਲਿਆ ਤਾਂ ਇਸ ਵਿੱਚ ਦੋ-ਢਾਈ ਸੌ ਗਦਰੀ ਜ਼ਵਾਨਾਂ ਨਾਲ ਇੱਕੋ ਔਰਤ ਗੁਲਾਬ ਕੌਰ ਵੀ ਸਵਾਰ ਸੀ। ਉਹ ਗਦਰੀ ਬਾਬਿਆਂ ਲਈ ਦਾਣਾ-ਪਾਣੀ ਤਿਆਰ ਕਰਦੀ, ਦੇਸ਼ ਭਗਤੀ ਦੇ ਗੀਤ ਗਾਉਂਦੀ ਅਤੇ ਮੁਸ਼ਕਲ ਹਾਲਾਤ ਵਿੱਚ ਵੀ ਹਿੰਮਤ ਨਹੀਂ ਹਾਰੀ। ਦੇਸ਼ ਲਈ ਉਸ ਨੇ ਆਪਣੇ ਪਤੀ ਤੱਕ ਦਾ ਤਿਆਗ ਕੀਤਾ, ਜੋ ਉਸਦੀ ਕੁਰਬਾਨੀ ਦੀ ਸਭ ਤੋਂ ਵੱਡੀ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਆਉਂਦੀ 23 ਨਵੰਬਰ ਨੂੰ ਬਖਸ਼ੀਵਾਲਾ ਪਿੰਡ ਦੀ ਅਨਾਜ ਮੰਡੀ ਵਿੱਚ ਗਦਰੀ ਬੀਬੀ ਗੁਲਾਬ ਕੌਰ ਦੀ 100ਵੀਂ ਬਰਸੀ ਬੜੇ ਹੀ ਸ਼ਾਨੋ ਸ਼ੌਕਤ ਮਨਾ ਮਨਾਈ ਜਾਵੇਗੀ। ਜਥੇਬੰਦੀ ਨੇ ਇਸ ਮੌਕੇ ਲੋਕਾਂ ਨੂੰ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ। ਅੱਜ ਦੇ ਢੋਲ ਮਾਰਚ ਦੀ ਅਗਵਾਈ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕੀਤੀ, ਜਦੋਂਕਿ ਪਿੰਡ ਵਿੱਚ ਬਰਸੀ ਲਈ ਸੱਦਾ ਪੱਤਰ ਵੀ ਵੰਡਿਆ ਗਿਆ। ਇਸ ਮੌਕੇ ਬਲਾਕ ਆਗੂ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ ਅਤੇ ਸਮੂਹ ਪਿੰਡ ਇਕਾਈਆਂ ਹਾਜ਼ਰ ਸਨ।

 

Advertisement

 

Advertisement
Show comments