DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Dhuri: BJP ਵੱਲੋਂ ਉਮੀਦਵਾਰਾਂ ਨੂੰ ਡਰਾਉਣ-ਧਮਕਾਉਣ ਦੇ ਦੋਸ਼; CM ਕੈਂਪ ਦਫ਼ਤਰ ਅੱਗੇ ਦਿੱਤਾ ਧਰਨਾ

ਓ ਐੱਸ ਡੀ ਸੁਖਵੀਰ ਸਿੰਘ ਨੇ ਦੋਸ਼ ਨਕਾਰੇ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਦੇ ਧੂਰੀ ਦਫਤਰ ਅੱਗੇ ਲੱਗੇ ਧਰਨੇ ਦੀ ਤਸਵੀਰ - ਫੋਟੋ ਸੋਢੀ
Advertisement
ਭਾਰਤੀ ਜਨਤਾ ਪਾਰਟੀ ਨੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਉਮੀਦਵਾਰਾਂ ਨੂੰ ਸੱਤਾਧਾਰੀਆਂ ਵੱਲੋਂ ਡਰਾਏ ਅਤੇ ਧਮਕਾਏ ਜਾਣ ਦਾ ਦੋਸ਼ ਲਗਾਉਂਦਿਆਂ ਰੋਸ ਪ੍ਰਗਟ ਕੀਤਾ। ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਸਥਾਨਕ ਮੁੱਖ ਮੰਤਰੀ ਕੈਂਪ ਦਫ਼ਤਰ ਦੇ ਅੱਗੇ ਧਰਨਾ ਦਿੰਦਿਆਂ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਅਤੇ ਹਲਕਾ ਧੂਰੀ ਤੋਂ ਆਗੂ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਨੇ ਸੱਤਾਧਾਰੀਆਂ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜਿੱਥੇ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਗਈ, ਉੱਥੇ ਹੀ ਹੁਣ ਭਾਜਪਾ ਦੇ ਵਾਰਡ ਨੰਬਰ 3 ਅਤੇ ਵਾਰਡ ਨੰਬਰ 2 ਦੇ ਉਮੀਦਵਾਰਾਂ ਨੂੰ ਡਰਾ-ਧਮਕਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਭਾਜਪਾ ਉਮੀਦਵਾਰਾਂ ਨੂੰ ਪਰੇਸ਼ਾਨ ਕਰਨ ਦਾ ਖੁਲਾਸਾ ਕਰਦਿਆਂ ਕਿਹਾ ਕਿ ਪਹਿਲਾਂ ਜਿੱਥੇ ਵਾਰਡ ਨੰਬਰ 3 ਦੇ ਉਮੀਦਵਾਰ ਮਹਿਕ ਗੋਇਲ ਦੇ ਪਤੀ ਅਸ਼ਵਨੀ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਖ- ਵੱਖ ਤਰੀਕਿਆਂ ਨਾਲ ਡਰਾਇਆ-ਧਮਕਾਇਆ ਗਿਆ, ਉੱਥੇ ਹੀ  ਹੁਣ ਵਾਰਡ ਨੰਬਰ 2 ਦੇ ਉਮੀਦਵਾਰ ਪਰਮਜੀਤ ਸਿੰਘ ਭਿੰਦੀ ਨੂੰ ਕਥਿਤ ਤੌਰ 'ਤੇ ਪੁਲੀਸ ਰਾਹੀਂ ਕਿਸੇ ਝੂਠੇ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦਿੱਤੀ ਜਾ ਰਹੀ ਹੈ।

Advertisement

ਉਨ੍ਹਾਂ ਧੂਰੀ ਦੀ ਅਫ਼ਸਰਸ਼ਾਹੀ 'ਤੇ ਆਮ ਆਦਮੀ ਪਾਰਟੀ ਦੀ ਮਦਦ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਨਗਰ ਕੌਂਸਲ ਅਧਿਕਾਰੀਆਂ ਨੇ ਭਾਜਪਾ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਭਰਨ ਲਈ ਐੱਨ ਓ ਸੀ (NOC) ਦੇਣ ਦੇ ਮਾਮਲੇ ਵਿੱਚ ਵੀ ਕਥਿਤ ਤੌਰ 'ਤੇ ਚੱਕਰ ਲਗਵਾ ਕੇ ਪਰੇਸ਼ਾਨ ਕੀਤਾ।

Advertisement

ਭਾਜਪਾ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਧੂਰੀ ਦੀ ਅਫ਼ਸਰਸ਼ਾਹੀ ਨੇ ਸੱਤਾਧਾਰੀਆਂ ਦੇ ਦਬਾਅ ਹੇਠ ਆ ਕੇ ਭਾਜਪਾ ਉਮੀਦਵਾਰਾਂ ਨੂੰ ਤੰਗ-ਪਰੇਸ਼ਾਨ ਕਰਨਾ ਬੰਦ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰ ਦਾ ਵੱਡਾ ਧਰਨਾ ਦਿੱਤਾ ਜਾਵੇਗਾ।

ਜਦੋਂ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਓ ਐੱਸ ਡੀ (OSD) ਸੁਖਵੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਭਾਜਪਾ ਆਗੂਆਂ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੂੰ ਧੂਰੀ ਦੇ 21 ਵਾਰਡਾਂ ਵਿੱਚ ਖੜ੍ਹੇ ਕਰਨ ਲਈ ਪੂਰੇ ਉਮੀਦਵਾਰ ਤੱਕ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਹਾਰ ਨੂੰ ਸਾਹਮਣੇ ਵੇਖਦਿਆਂ ਬੌਖਲਾਹਟ ਵਿੱਚ ਆ ਕੇ ਅਜਿਹੇ ਝੂਠੇ ਦੋਸ਼ ਲਗਾ ਰਹੀ ਹੈ।

Advertisement
×