ਹਰਦੀਪ ਸਿੰਘ ਸੋਢੀ
ਧੂਰੀ, 27 ਮਈ
ਬਲਾਕ ਖੇਤੀਬਾੜੀ ਅਫ਼ਸਰ ਜਸਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਨੇੜਲੇ ਪਿੰਡ ਰਾਜੋਮਾਜਰਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾਕਟਰ ਸੱਤਪਾਲ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਮਿਲਣ ਬਾਰੇ ਦੱਸਣ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਪੋਰਟਲ ’ਤੇ ਰਜਿਸਟਰ ਹੋਣ ਦਾ ਤਰੀਕਾ ਸਮਝਾਇਆ। ਇਸ ਮੌਕੇ ਗਮਦੂਰ ਸਿੰਘ ਨੇ ਮਿੱਟੀ ਤੇ ਪਾਣੀ ਦੀ ਪਰਖ ਸਬੰਧੀ ਜਾਣਕਾਰੀ ਦਿੱਤੀ।