ਖੇਤਰੀ ਪ੍ਰਤੀਨਿਧ
ਧੂਰੀ, 8 ਜੁਲਾਈ
ਧੂਰੀ ਸ਼ਹਿਰ ਵਿੱਚ ਵਧ ਰਹੀ ਟਰੈਫਿਕ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਟਰੈਫਿਕ ਪੁਲੀਸ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਉੱਪਰ ਪਾਰਕਿੰਗ ਦਾ ਪ੍ਰਬੰਧ ਕੀਤਾ ਹੋਇਆ ਹੈ ਪਰ ਜ਼ਿਆਦਾਤਰ ਲੋਕ ਆਪਣੀਆ ਕਾਰਾਂ ਨੂੰ ਇਨ੍ਹਾਂ ਥਾਵਾਂ ’ਤੇ ਖੜ੍ਹਾਉਣ ਦੀ ਥਾਂ ਬਾਜ਼ਾਰਾਂ ਵਿੱਚ ਮਨਮਰਜ਼ੀ ਦੀਆਂ ਥਾਵਾਂ ’ਤੇ ਖੜ੍ਹਾ ਕੇ ਚਲੇ ਜਾਂਦੇ ਹਨ। ਇਸ ਕਾਰਨ ਬਾਜ਼ਾਰਾਂ ਵਿੱਚ ਲੰਮੇ ਲੰਮੇ ਜਾਮ ਲੱਗੇ ਰਹਿੰਦੇ ਹਨ। ਲੋਕਾਂ ਦਾ ਕਹਿਣਾ ਹੈ ਸ਼ਹਿਰ ਦੀਆਂ ਸੜਕਾਂ ਦੇ ਆਲੇ ਦੁਆਲੇ ਖੜ੍ਹੀਆਂ ਰੇਹੜੀਆਂ ਵੀ ਟਰੈਫਿਕ ਦੀ ਸਮੱਸਿਆ ਪੈਦਾ ਕਰਦੀਆਂ ਹਨ। ਲੋਕਾਂ ਦੀ ਮੰਗ ਹੈ ਕਿ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਲਈ ਸਖਤੀ ਨਾਲ ਨਿਯਮ ਲਾਗੂ ਕੀਤੇ ਜਾਣ। ਐੱਸਐੱਚਓ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਹਰ ਸਖ਼ਤੀ ਵਰਤੀ ਜਾ ਰਹੀ ਹੈ। ਲੋਕਾਂ ਦੇ ਆਉਣ ਜਾਣ ਲਈ ਬਦਲਵੇਂ ਰਸਤਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ।