ਹਰਦੀਪ ਸਿੰਘ ਸੋਢੀ
ਧੂਰੀ, 8 ਅਪਰੈਲ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 190ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਸੁਖਦੇਵ ਸ਼ਰਮਾ, ਹਮੀਰ ਸਿੰਘ ਬੇਨੜਾ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਜਗਤਾਰ ਸਿੰਘ ਕਾਲਾਝਾੜ, ਚਰਨਜੀਤ ਸਿੰਘ ਹਥਨ ਹਾਜ਼ਰ ਸਨ