ਹਰਦੀਪ ਸਿੰਘ ਸੋਢੀ
ਧੂਰੀ, 9 ਸਤੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਜਸਪਾਲ ਸਿੰਘ ਪੈਧਨੀ ਦੀ ਅਗਵਾਈ ਵਿੱਚ 343ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ ਪੇਧਨੀ, ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ, ਰਾਮ ਸਿੰਘ ਕੱਕੜਵਾਲ, ਗੁਰਦੇਵ ਘਨੌਰ, ਕਰਮਜੀਤ ਸਿੰਘ, ਗੁਰਜੀਤ ਸਿੰਘ ਲੱਡਾ ਤੇ ਬਾਬੂ ਸਿੰਘ ਮੂਲੋਵਾਲ ਹਾਜ਼ਰ ਸਨ।