
ਹਰਦੀਪ ਸਿੰਘ ਸੋਢੀ
ਧੂਰੀ, 27 ਜਨਵਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਿੰਡ ਲੱਡਾ ਵਿਖੇ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਮੁੱਖ ਤੌਰ ’ਤੇ ਜਸਵਿੰਦਰ ਸਿੰਘ ਸੋਮਾ ਲੋਗੋਵਾਲ, ਦਰਬਾਰਾ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲਿਆ ਸੀ ਪਰ ਉਨ੍ਹਾਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ 31 ਜਨਵਰੀ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰਾਂ ਅੱਗੇ ਧਰਨੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਸਰਕਾਰਾਂ ਬਦਲਦੀਆਂ ਹਨ ਪਰ ਕਿਰਤੀ ਮਜ਼ਦੂਰਾਂ ਦੀ ਲੁੱਟ ਬੰਦ ਨਹੀਂ ਹੋਈ। ਇਸ ਮੌਕੇ ਉੱਪਰ ਜਤਿੰਦਰ ਸਿੰਘ ਸੋਨੀ ਕਹੈਰੂ, ਜਸਪਾਲ ਸਿੰਘ ਪੇਧਨੀ, ਸੁਖਜੀਤ ਸਿੰਘ ਲੱਡਾ, ਅਜੈਬ ਸਿੰਘ ਪੁੰਨਾਵਾਲ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ