ਹਰਦੀਪ ਸਿੰਘ ਸੋਢੀ
ਧੂਰੀ, 29 ਦਸੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਪਾਲ ਸਿੰਘ ਪੇਧਨੀ ਤੇ ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 90ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਧਰਨੇ ਵਿੱਚ ਆਗੂਆਂ ਨੇ ਕਿਹਾ ਕਿ 30 ਦਸੰਬਰ ਦੀ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇ ਮਸਲਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਾਵੇਗਾ। ਇਸ ਮੌਕੇ ਸੁਖਜੀਤ ਸਿੰਘ ਲੱਡਾ, ਗਮਦੂਰ ਸਿੰਘ ਲੱਡਾ, ਸੁਖਦੇਵ ਸਿੰਘ ਲੱਡਾ, ਮਹਿੰਦਰ ਸਿੰਘ ਭਸੋੜ,ਮਾਸਟਰ ਬਹਾਦਰ ਸਿੰਘ ਭਲਵਾਨ, ਗੁਰਮੀਤ ਕੌਰ ਕੱਕੜਵਾਲ, ਜਗਤਾਰ ਸਿੰਘ ਕਲੈਰਾ, ਮਹਿੰਦਰ ਸਿੰਘ ਚਹਿਲ ਨੇ ਸੰਬੋਧਨ ਕੀਤਾ।