ਹਰਦੀਪ ਸਿੰਘ ਸੋਢੀ
ਧੂਰੀ, 7 ਫਰਵਰੀ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਨਜੀਤ ਸਿੰਘ ਜਹਾਂਗੀਰ, ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 130ਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਸੁਖਜੀਤ ਸਿੰਘ ਲੱਡਾ, ਗਮਦੂਰ ਸਿੰਘ ਲੱਡਾ,ਹਮੀਰ ਸਿੰਘ ਬੇਨੜਾ, ਗੁਰੀ ਮਾਨ ਧੂਰੀ, ਸਤਨਾਮ ਕੌਰ, ਸਰਬਜੀਤ ਕੌਰ ਕੱਕੜਵਾਲ, ਸਤਨਾਮ ਕੌਰ ਬੇਨੜਾ, ਬਲਜੀਤ ਕੌਰ ਕੱਕੜਵਾਲ ਹਾਜ਼ਰ ਸਨ।