ਹਰਦੀਪ ਸਿੰਘ ਸੋਢੀ
ਧੂਰੀ, 15 ਜੂਨ
ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਤੇ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 257ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ,ਗੁਰੀ ਮਾਨ ਧੂਰੀ, ਹਮੀਰ ਸਿੰਘ ਬੇਨੜਾ, ਬਲਵਿੰਦਰ ਸਿੰਘ ਪੇਧਨੀ, ਚਮਕੌਰ ਸਿੰਘ ਹਥਨ, ਕੁਲਵਿੰਦਰ ਕੌਰ, ਮਹਿੰਦਰ ਸਿੰਘ ਲੱਡਾ, ਨਾਜਰ ਸਿੰਘ ਦੋਲਤਪੁਰ, ਮੇਜਰ ਸਿੰਘ ਬੁਰਜ ਸੇਢਾ ਹਾਜ਼ਰ ਸਨ।