ਹਰਦੀਪ ਸਿੰਘ ਸੋਢੀ
ਧੂਰੀ, 25 ਜੂਨ
ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 267ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਕਿਸਾਨਾਂ ਨੇ ਕਿਹਾ ਕਿ 26 ਜੂਨ ਨੂੰ ਰਾਜ ਭਵਨ ਅੱਗੇ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਬਲਵਿੰਦਰ ਸਿੰਘ ਪੇਧਨੀ, ਚਮਕੌਰ ਸਿੰਘ ਹਥਨ, ਕੁਲਵਿੰਦਰ ਕੌਰ, ਮਹਿੰਦਰ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ ਤੇ ਸਤਨਾਮ ਕੌਰ ਬੇਨੜਾ ਹਾਜ਼ਰ ਸਨ।