ਹਰਦੀਪ ਸਿੰਘ ਸੋਢੀ
ਧੂਰੀ, 23 ਸਤੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 357ਵੇਂ ਦਿਨ ਜਾਰੀ ਰਿਹਾ। ਕਿਸਾਨ ਮੀਹ ਵਿੱਚ ਡਟੇ ਰਹੇ। ਉਨ੍ਹਾਂ ਕਿਹਾ 27 ਸਤੰਬਰ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਹਰ ਹੀਲਾ ਵਰਤਿਆ ਜਾਵੇਗਾ ਤੇ 24 ਸਤੰਬਰ ਨੂੰ ਪਿੰਡਾਂ ਤੇ ਸ਼ਹਿਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ, ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ, ਰਾਮ ਸਿੰਘ ਕੱਕੜਵਾਲ, ਗੁਰਦੇਵ ਘਨੋਰ, ਗੁਰਜੀਤ ਸਿੰਘ ਲੱਡਾ, ਕਰਮਜੀਤ ਕੌਰ, ਕਰਨੈਲ ਸਿੰਘ ਧੂਰੀ ਹੋਰ ਆਗੂ ਹਾਜ਼ਰ ਸਨ।