ਹਰਦੀਪ ਸਿੰਘ ਸੋਢੀ
ਧੂਰੀ, 8 ਅਕਤੂਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਹੇਠ 371ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਸੁੱਖਜੀਤ ਸਿੰਘ ਲੱਡਾ, ਰਾਮ ਸਿੰਘ, ਗੁਰਮੀਤ ਕੌਰ ਬੇਨੜਾ, ਕਿਰਪਾਲ ਸਿੰਘ ਰਾਜੋਮਾਜਰਾ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਲੱਡਾ,ਗੁਰੀ ਮਾਨ ਧੂਰੀ ਹਾਜ਼ਰ ਸਨ।