ਹਰਦੀਪ ਸਿੰਘ ਸੋਢੀ
ਧੂਰੀ, 3 ਅਕਤੂਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 367ਵੇਂ ਦਿਨ ਵੀ ਜਾਰੀ ਰਿਹਾ। ਇਸ ਤੋਂ ਇਲਾਵਾ ਇਕ ਹੋਰ ਕਿਸਾਨੀ ਧਰਨਾ ਧੂਰੀ ਸ਼ਹਿਰ ਦੇ ਤੋਤਾ ਪੁਰੀ ਰੋਡ ’ਤੇ ਫੈਕਟਰੀ ਵਿਰੁੱਧ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ, ਕਿਰਪਾਲ ਸਿੰਘ ਧੂਰੀ, ਬਲਵੰਤ ਸਿੰਘ,ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ, ਰਾਮ ਸਿੰਘ ਕੱਕੜਵਾਲ, ਗੁਰਦੇਵ ਘਨੌਰ, ਗੁਰਜੀਤ ਸਿੰਘ ਲੱਡਾ, ਕਰਮਜੀਤ ਕੌਰ, ਕਰਨੈਲ ਸਿੰਘ ਧੂਰੀ ਹੋਰ ਆਗੂ ਹਾਜ਼ਰ ਸਨ।