ਹਰਦੀਪ ਸਿੰਘ ਸੋਢੀ
ਧੂਰੀ, 14 ਮਈ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ 226ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਰਾਮ ਸਿੰਘ ਕੱਕੜਵਾਲ, ਜਸਪਾਲ ਪੇਧਨੀ, ਹਮੀਰ ਸਿੰਘ ਬੇਨੜਾ, ਗੁਰਮੀਤ ਕੌਰ ਬੇਨੜਾ, ਗੁਰੀ ਮਾਨ ਧੂਰੀ, ਗੁਰਜੰਟ ਸਿੰਘ ਤੇ ਭਿੰਦਰ ਕੌਰ ਲੱਡਾ ਹਾਜ਼ਰ ਸਨ।