
ਹਰਦੀਪ ਸਿੰਘ ਸੋਢੀ
ਧੂਰੀ, 2 ਦਸੰਬਰ
ਕਿਸਾਨਾਂ ਦੀਆਂ ਮੰਗਾਂ ਲਈ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਹੇਠ 426ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾਕਿ ਜਿੰਨਾ ਚਿਰ ਕੇਂਦਰ ਸਰਕਾਰ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਮੰਗਾਂ ਨਹੀਂ ਮੰਨਦੀ ਅੰਦੋਲਨ ਜਾਰੀ ਰਹੇਗਾ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ, ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਪੇਧਨੀ ਤੇ ਹੋਰ ਕਿਸਾਨ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ