ਹਰਦੀਪ ਸਿੰਘ ਸੋਢੀ
ਧੂਰੀ, 22 ਜਨਵਰੀ
ਪਿੰਡ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਹੇਠ 472ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿਸਾਨੀ ਸੰਘਰਸ਼ ਦੌਰਾਨ ਜਥੇਬੰਦੀ ਕੋਲ ਜੋ ਫੰਡ ਆਇਆ ਸੀ ਉਸ ਦਾ ਸਾਰਾ ਹਿਸਾਬ ਆਗੂਆਂ ਨੂੰ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਭਵਿੱਖ ਵਿੱਚ ਵੀ ਇਹ ਧਰਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੱਕ ਜਾਰੀ ਰਹਿਣਗੇ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਰਾਮ ਸਿੰਘ, ਗੁਰਮੀਤ ਕੌਰ ਬੇਨੜਾ, ਹਮੀਰ ਸਿੰਘ, ਅਜੈਬ ਸਿੰਘ ਪੁੰਨਾਵਾਲ, ਕੁਲਵਿੰਦਰ ਕੌਰ ਲੱਡਾ, ਹਰਬੰਸ ਸਿੰਘ ਪੇਧਨੀ ਤੇ ਹੋਰ ਕਿਸਾਨ ਹਾਜ਼ਰ ਸਨ।